*ਬਿਮਾਰੀਆਂ ਤੋਂ ਬਚਣਾ ਹੈ ਤਾਂ ਵਾਤਾਵਰਣ ਨੂੰ ਬਚਾਉਣ ਲਈ ਯਤਨਸ਼ੀਲ ਹੋਣ ਦੀ ਲੋੜ…ਸਮਾਜ ਸੇਵੀ ਪਿੰਕਾ*

0
38

ਮਾਨਸਾ, 05 ਜੂਨ  (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਵਿਸ਼ਵ ਵਾਤਾਵਰਣ ਦਿਵਸ ਮੌਕੇ ਗਰੀਨ ਵੇਲਫੇਅਰ ਸੁਸਾਇਟੀ ਅਤੇ ਕਿ੍ਸ਼ਨਾ ਗਰੁੱਪ ਮਾਨਸਾ ਵਲੋਂ ਰੇਲਵੇ ਸਟੇਸ਼ਨ ਤੇ ਛਾਂਦਾਰ ਰੁੱਖ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਵਾਤਾਵਰਣ ਪ੍ਰੇਮੀ ਬਲਵੀਰ ਅਗਰੋਈਆ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਪਹਿਲਾਂ ਵੀ ਇਸ ਸਥਾਨ ਉੱਪਰ ਪੌਦੇ ਲਗਾਏ ਗਏ ਸਨ ਜਿਨ੍ਹਾਂ ਦੀ ਪੂਰੀ ਸੰਭਾਲ ਸਦਕਾ ਅੱਜ ਉਹ ਪੌਦੇ ਵੱਡੇ ਰੁੱਖ ਬਣ ਗਏ ਹਨ ਉਨ੍ਹਾਂ ਦੱਸਿਆ ਕਿ ਮਨੀਸ਼ ਚੌਧਰੀ ਦੀ ਅਗਵਾਈ ਵਾਲੀ ਸੰਸਥਾ ਸ਼੍ਰੀ ਕ੍ਰਿਸ਼ਨਾ ਗਰੁੱਪ ਅਤੇ ਸੰਦੀਪ ਕੁਮਾਰ ਦੀ ਅਗਵਾਈ ਵਾਲੀ ਗਰੀਨ ਵੇਲਫੇਅਰ ਸੁਸਾਇਟੀ ਵਲੋਂ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਤੇ ਪੌਦੇ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਪੂਰੀ ਸੰਭਾਲ ਕੀਤੀ ਜਾਂਦੀ ਹੈ।ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਕਿਹਾ ਕਿ ਪੰਜਾਬ ਵਿੱਚ ਖਾਸਕਰ ਮਾਲਵੇ ਖੇਤਰ ਵਿੱਚ ਕੈਂਸਰ ਦੀ ਨਾਮੁਰਾਦ ਬੀਮਾਰੀ ਦੇ ਬਹੁਤ ਲੋਕ ਸ਼ਿਕਾਰ ਹਨ ਬਹੁਤ ਸਾਰੀਆਂ ਕੀਮਤੀ ਜਾਨਾਂ ਵੀ ਇਸ ਬੀਮਾਰੀ ਕਾਰਨ ਚਲੀਆਂ ਗਈਆਂ ਹਨ ਇਸ ਬੀਮਾਰੀ ਦਾ ਵੱਡਾ ਕਾਰਨ ਦੂਸ਼ਿਤ ਵਾਤਾਵਰਣ ਹੈ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਰੁੱਖ ਵੱਡਾ ਰੋਲ ਅਦਾ ਕਰਦੇ ਹਨ ਇਸ ਲਈ ਹਰੇਕ ਵਿਅਕਤੀ ਨੂੰ ਵਾਤਾਵਰਣ ਨੂੰ ਬਚਾਉਣ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਮਿ੍ਤਕ ਦੇ ਸੰਸਕਾਰ ਸਮੇਂ ਗੈਸ ਨਾਲ ਸੰਸਕਾਰ ਕਰਨ ਵਾਲੀ ਚਿਤਾ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਕਿ ਰੁੱਖਾਂ ਦੀ ਕਟਾਈ ਘੱਟ ਸਕੇ।ਇਸ ਮੌਕੇ ਵਿਜੇ ਕੁਮਾਰ, ਹਰਕਿਸ਼ਨ ਸ਼ਰਮਾਂ, ਜਗਤ ਰਾਮ, ਡਾਕਟਰ ਸੁਨੀਲ, ਪਰਵੀਨ ਟੋਨੀ,ਅਮਨ ਗੁਪਤਾ,ਰਵੀ ਬਾਂਸਲ ਸਮੇਤ ਮੈਂਬਰ ਹਾਜ਼ਰ ਸਨ।

NO COMMENTS