*ਬਿਰਧ ਆਸ਼ਰਮ ’ਚ ਰਹਿਣ ਲਈ ਲੋੜਵੰਦ ਬਜ਼ੁਰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ਵਿਖੇ ਕਰਨ ਸੰਪਰਕ-ਡਿਪਟੀ ਕਮਿਸ਼ਨਰ*

0
36

ਮਾਨਸਾ, 18 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ)
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਮਾਨਸਾ ਵਿਖੇ ਲੋੜਵੰਦ ਬਜੁਰਗਾਂ ਦੇ ਰਹਿਣ ਲਈ 72 ਬੈੱਡਾਂ ਦਾ ਬਿਰਧ ਆਸ਼ਰਮ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦਿੱਤੀ।
ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿਚ ਰਹਿਣ ਦਾ ਇੱਛੁਕ ਹੈ ਉਹ ਆਪਣਾ ਆਧਾਰ ਕਾਰਡ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗਰਾਊਂਡ ਫਲੋਰ, ਕਮਰਾ ਨੰਬਰ 12 ਵਿਖੇ ਆ ਕੇ ਮਿਲ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਬਜ਼ੂਰਗ ਬਿਰਧ ਆਸ਼ਰਮ ਵਿਚ ਰਹਿਣਗੇ ਉਨ੍ਹਾਂ ਨੂੰ ਰਹਿਣ ਲਈ ਮੁਫ਼ਤ ਸਿਹਤ ਅਤੇ ਮੈਡੀਕਲ ਸੁਵਿਧਾ, ਸੁਰੱਖਿਆ ਅਤੇ ਸੰਭਾਲ, ਲਾਇਬ੍ਰੇਰੀ ਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

NO COMMENTS