-ਬਿਹਾਰ ਦੇ ਕਟਿਹਾਰ, ਖਗਰਿਆ ਅਤੇ ਕਿਸ਼ਨਗੰਜ ਜ਼ਿਲ੍ਹਿਆਂ ਨਾਲ ਸਬੰਧਤ 167 ਪ੍ਰਵਾਸੀਆਂ ਨੂੰ ਭੇਜਿਆ ਘਰ

0
31

ਮਾਨਸਾ, 17 ਮਈ  (ਸਾਰਾ ਯਹਾ/ ਬਲਜੀਤ ਸ਼ਰਮਾ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਸੂਬੇ ਵਿਚ ਲਗਾਏ ਗਏ ਕਰਫਿਊ ਦੌਰਾਨ ਬਾਹਰਲੇ ਰਾਜਾਂ ਦੇ ਕਈ ਪ੍ਰਵਾਸੀਆਂ ਨੂੰ ਉਨ੍ਹਾਂ ਨਾਲ ਸਬੰਧਤ ਰਾਜਾਂ ਵਿਖੇ ਭੇਜਣ ਦੀ ਲੜੀ ਤਹਿਤ ਅੱਜ ਬਿਹਾਰ ਰਾਜ ਕਟਿਹਾਰ, ਖਗਰਿਆ ਅਤੇ ਕਿਸ਼ਨਗੰਜ ਜ਼ਿਲ੍ਹਿਆਂ ਦੇ 167 ਵਸਨੀਕਾਂ ਨੂੰ ਬਿਹਾਰ ਲਈ ਭੇਜਿਆ ਗਿਆ ਹੈ।
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪ੍ਰਵਾਸੀਆਂ ਨੂੰ ਜ਼ਿਲ੍ਹਾ ਮਾਨਸਾ ਤੋਂ ਉਨ੍ਹਾਂ ਦੇ ਬਿਹਾਰ ਰਾਜ ਵਿੱਚ ਭੇਜਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਮਾਨਸਾ ਤੋਂ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਵਾਸੀਆਂ ਦੀ ਮਾਨਸਾ ਵਿਖੇ ਐਸ.ਡੀ.ਐਮ. ਸ਼੍ਰੀਮਤੀ ਸਰਬਜੀਤ ਕੌਰ, ਬੁਢਲਾਡਾ ਵਿਖੇ ਐਸ.ਡੀ.ਐਮ. ਸ਼੍ਰੀ ਆਦਿਤਯ ਡੇਚਲਵਾਲ ਅਤੇ ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਸ਼੍ਰੀ ਰਾਜਪਾਲ ਸਿੰਘ ਦੀ ਅਗਵਾਈ ਹੇਠ ਸਕਰੀਨਿੰਗ ਕਰਵਾਈ ਗਈ ਅਤੇ ਲਿਸਟ ਅਨੁਸਾਰ ਇਨ੍ਹਾਂ ਨੂੰ ਬੱਸਾਂ ਵਿੱਚ ਬੈਠਾਇਆ ਗਿਆ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਤੇ ਬੁਢਲਾਡਾ ਐਸ.ਡੀ.ਐਮਜ਼ ਵੱਲੋਂ ਬੱਸਾਂ ਨੂੰ ਮਾਨਸਾ ਵਿਖੇ ਭੇਜਿਆ ਗਿਆ, ਜਿੱਥੋਂ ਇਨ੍ਹਾਂ ਬੱਸਾਂ ਨੂੰ ਇੱਕਠੇ ਹੀ ਬੱਸਾਂ ਰਾਹੀਂ ਫਿਰੋਜ਼ਪੁਰ ਭੇਜਿਆ ਗਿਆ ਅਤੇ ਫਿਰੋਜ਼ਪੁਰ ਤੋਂ ਟ੍ਰੇਨ ਰਾਹੀਂ ਆਪਣਾ ਸਫ਼ਰ ਤੈਅ ਕਰਨਗੇ।


ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਆਪਣੇ ਰਾਜਾਂ ਵਿੱਚ ਵਾਪਸ ਜਾਣ ਦੇ ਚਾਹਵਾਨ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਉਪਰਾਲਿਆਂ ਸਦਕਾ ਵਾਪਸ ਭਜਿਆ ਜਾ ਰਿਹਾ ਹੈ ਜਿਸ ਦੀ ਲੜੀ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਤੋਂ ਬਿਹਾਰ ਰਾਜ ਨਾਲ ਸਬੰਧਤ 167 ਪ੍ਰਵਾਸੀਆਂ ਨੂੰ ਵਾਪਸ ਭੇਜਿਆ ਗਿਆ ਹੈ।
 ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਬਾਹਰਲੇ ਰਾਜਾਂ ਨਾਲ ਸਬੰਧਤ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਵਾਪਸ ਭੇਜਣ ਦੀ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਅੱਜ ਬਿਹਾਰ ਰਾਜ ਨਾਲ ਸਬੰਧਤ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਕਰਵਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਹਾਰ ਜਾਣ ਵਾਲੇ ਵਿਅਕਤੀਆਂ ਨੂੰ ਖਾਣਾ ਅਤੇ ਸਫਰ ਲਈ ਰਿਫਰੈਸ਼ਮੈਂਟ ਵੀ ਦਿੱਤੀ ਗਈ ਹੈ।
ਇਸ ਦੌਰਾਨ ਪ੍ਰਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਨ ਲਈ ਅਧਿਕਾਰੀਆਂ ਅਤੇ ਮੁਲਾਜ਼ਮਾਂ ‘ਤੇ ਫੁੱਲਾਂ ਦੀ ਵਰਖਾ ਵੀ ਕੀਤੀ।
ਇਸ ਮੌਕੇ ਨਾਇਬ ਤਹਿਸੀਦਾਰ ਸ਼੍ਰੀ ਬਲਵਿੰਦਰ ਸਿੰਘ, ਡਾ. ਵਰੂਣ ਮਿੱਤਲ ਸਮੇਤ ਸਿਹਤ ਵਿਭਾਗ ਟੀਮ, ਪ੍ਰਧਾਨ ਨੰਬਰਦਾਰ ਯੁਨੀਅਨ ਸ਼੍ਰੀ ਨਾਜਰ ਸਿੰਘ ਖ਼ਿਆਲਾ, ਏ.ਐਸ.ਆਈ. ਜਸਪਾਲ ਸਿੰਘ ਅਤੇ ਸ਼੍ਰੀ ਜਸਵੰਤ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here