-ਬਿਹਾਰ ਦੇ ਬੇਗੁਸਰਾਏ ਅਤੇ ਮਹਾਂਰਾਸ਼ਟਰ ਦੇ ਸੰਗਲੀ ਵਿਖੇ ਭੇਜੇ 131 ਪ੍ਰਵਾਸੀ

0
41

ਮਾਨਸਾ, 19 ਮਈ (ਸਾਰਾ ਯਹਾ/ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਬਾਹਰਲੇ ਰਾਜਾਂ ਦੇ ਕਈ ਪ੍ਰਵਾਸੀਆਂ ਨੂੰ ਉਨ੍ਹਾਂ ਨਾਲ ਸਬੰਧਤ ਰਾਜਾਂ ਵਿਖੇ ਭੇਜਣ ਦੀ ਲੜੀ ਤਹਿਤ ਅੱਜ ਬਿਹਾਰ ਦੇ 125 ਪ੍ਰਵਾਸੀਆਂ ਨੂੰ ਬੇਗੁਸਰਾਏ ਅਤੇ ਮਹਾਂਰਾਸ਼ਟਰ ਦੇ 6 ਪ੍ਰਵਾਸੀਆਂ ਨੂੰ ਸੰਗਲੀ ਲਈ ਭੇਜਿਆ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਦੀ ਰਹਿਨੁਮਾਈ ਹੇਠ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਰਾਜਾਂ ਬਿਹਾਰ ਅਤੇ ਮਹਾਂਰਾਸ਼ਟਰ ਵਿਖੇ ਭੇਜਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪ੍ਰਵਾਸੀਆਂ ਦੀ ਮਾਨਸਾ ਵਿਖੇ ਐਸ.ਡੀ.ਐਮ. ਸ਼੍ਰੀਮਤੀ ਸਰਬਜੀਤ ਕੌਰ, ਬੁਢਲਾਡਾ ਵਿਖੇ ਐਸ.ਡੀ.ਐਮ. ਸ਼੍ਰੀ ਆਦਿਤਯ ਡੇਚਲਵਾਲ ਅਤੇ ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਸ਼੍ਰੀ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕਰੀਨਿੰਗ ਕਰਵਾਈ ਗਈ ਅਤੇ ਲਿਸਟ ਅਨੁਸਾਰ ਇਨ੍ਹਾਂ ਨੂੰ ਬੱਸਾਂ ਵਿੱਚ ਬੈਠਾਇਆ ਗਿਆ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਤੇ ਬੁਢਲਾਡਾ ਦੇ ਪ੍ਰਵਾਸੀਆਂ ਨੂੰ ਬੱਸਾਂ ਰਾਹੀਂ ਮਾਨਸਾ ਵਿਖੇ ਲਿਆਂਦਾ ਗਿਆ, ਜਿੱਥੋਂ ਇਨ੍ਹਾਂ ਬੱਸਾਂ ਨੂੰ ਇੱਕਠੇ ਹੀ ਪਟਿਆਲਾ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਭੇਜਿਆ ਗਿਆ, ਜਿੱਥੋਂ ਇਹ ਪ੍ਰਵਾਸੀ ਟ੍ਰੇਨਾਂ ਰਾਹੀਂ ਆਪਣਾ ਸਫ਼ਰ ਤੈਅ ਕਰਨਗੇ।


ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਆਪਣੇ ਰਾਜਾਂ ਵਿੱਚ ਵਾਪਸ ਜਾਣ ਦੇ ਚਾਹਵਾਨ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਉਪਰਾਲਿਆਂ ਸਦਕਾ ਵਾਪਸ ਭੇਜਿਆ ਜਾ ਰਿਹਾ ਹੈ ਜਿਸ ਦੀ ਲੜੀ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਤੋਂ ਬਿਹਾਰ ਅਤੇ ਮਹਾਂਰਾਸ਼ਟਰ ਨਾਲ ਸਬੰਧਤ 131 ਪ੍ਰਵਾਸੀਆਂ ਨੂੰ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਕਰਵਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਖਾਣਾ ਅਤੇ ਸਫਰ ਲਈ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਤਹਿਸੀਦਾਰ ਸ਼੍ਰੀ ਅਮਰਜੀਤ ਸਿੰਘ, ਡਾ. ਵਰੂਣ ਮਿੱਤਲ, ਜ਼ਿਲ੍ਹਾ ਇੰਚਾਰਜ ਲੈਂਡ ਐਂਡ ਰਿਕਾਰਡ ਸੁਸਾਇਟੀ ਸ਼੍ਰੀ ਪ੍ਰਸ਼ਾਂਤ ਗਰਗ, ਸ਼੍ਰੀ ਜਸਪਾਲ ਸਿੰਘ ਅਤੇ ਸ਼੍ਰੀ ਜਸਵੰਤ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here