
ਫਾਜ਼ਿਲਕਾ 27,ਮਈ (ਸਾਰਾ ਯਹਾਂ/ਬਿਊਰੋ ਨਿਊਜ਼): ਫ਼ਾਜ਼ਿਲਕਾ ਦੇ ਬਾਰਡਰ ਰੋਡ ਤੇ ਬੀਐਸਐਫ ਦੀ 52 ਬਟਾਲੀਅਨ ਵਿੱਚ ਤਾਇਨਾਤ ਇੱਕ ਬੀਐੱਸਐੱਫ ਦੇ ਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ। ਜਿਸ ਤੋਂ ਬਾਅਦ ਮ੍ਰਿਤਕ ਜਵਾਨ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਹਾਲਾਂਕਿ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੀਐਸਐਫ ਦੇ ਜਵਾਨ ਵੱਲੋਂ ਆਪਣੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰੀ ਗਈ ਹੈ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਕੱਪੜਿਆਂ ਦੀ ਤਲਾਸ਼ੀ ਲਈ ਗਈ ਹੈ ਹਾਲੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਜਦਕਿ ਮਾਮਲੇ ਦੀ ਤਫਤੀਸ਼ ਜਾਰੀ ਹੈ
