
ਨਵੀਂ ਦਿੱਲੀ 30,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼)ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਹੈ ਕਿ ਭਾਜਪਾ ਕੇਜਰੀਵਾਲ ਨੂੰ ਮਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਪੁਲਿਸ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਲਿਜਾਇਆ ਗਿਆ। ਉਨ੍ਹਾਂ ਦੇ ਘਰ ਦੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ। ਬੂਮ ਬੈਰੀਅਰ ਤੋੜ ਦਿੱਤੇ ਗਏ ਤੇ ਸਭ ਕੁਝ ਪੁਲਿਸ ਦੀ ਮੌਜੂਦਗੀ ਵਿੱਚ ਹੋਇਆ।
ਮਨੀਸ਼ ਸਿਸੋਦੀਆ ਨੇ ਅੱਗ ਕਿਹਾ ਕਿ ਇਹ ਸਭ ਭਾਜਪਾ ਦੇ ਗੁੰਡਿਆਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੂੰ ਚੋਣਾਂ ‘ਚ ਹਰਾ ਨਹੀਂ ਪਾ ਰਹੇ ਤਾਂ ਭਾਜਪਾ ਉਨ੍ਹਾਂ ਨੂੰ ਖਤਮ ਕਰਨਾ ਚਾਹੁੰਦੀ ਹੈ। ਇਹ ਬਹੁਤ ਸੋਚੀ ਸਮਝੀ ਸਾਜ਼ਿਸ਼ ਹੈ।
