
ਲੁਧਿਆਣਾ 02 ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਪੰਜਾਬ ਭਰ ‘ਚ ਕਿਸਾਨਾਂ ਵਲੋਂ ਬੀਜੇਪੀ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦਰਮਿਆਨ ਅੱਜ ਲੁਧਿਆਣਾ ‘ਚ ਬੀਜੇਪੀ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਵੀ ਬੀਜੇਪੀ ਦਾ ਵਿਰੋਧ ਕਰਨ ਓਥੇ ਪਹੁੰਚ ਗਏ, ਜਿਨ੍ਹਾਂ ਨਾਲ ਕੁਝ ਕਾਂਗਰਸੀ ਵਰਕਰ ਵੀ ਮੌਜੂਦ ਸੀ।

ਪੁਲਿਸ ਨੇ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ। ਬੀਜੇਪੀ ਵਲੋਂ ਅੱਜ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਚੌਂਕ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਬੀਜੇਪੀ ਦੇ ਵਰਕਰ ਸ਼ਾਮਿਲ ਹੋਏ।
ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਅਤੇ ਬੀਜੇਪੀ ਲੀਡਰਾਂ ਦੇ ਹੋ ਰਹੇ ਘਿਰਾਓ ਦੇ ਵਿਰੋਧ ‘ਚ ਬੀਜੇਪੀ ਵਲੋਂ ਇਹ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੀਜੇਪੀ ਆਗੂਆਂ ਤੇ ਵਰਕਰਾਂ ਦਾ ਵਿਰੋਧ ਕਰਨ ਆ ਰਹੇ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ 400 ਮੀਟਰ ਪਿੱਛੇ ਹੀ ਰੋਕ ਲਿਆ ਅਤੇ ਹਿਰਾਸਤ ‘ਚ ਲੈ ਲਿਆ।
