ਬੀਜੇਪੀ ਨੂੰ ਖਤਰਾ! ਨਿਗਮ ਚੋਣਾਂ ‘ਚ ਕਿਵੇਂ ਕਰਨਗੇ ਰੈਲੀਆਂ? ਰਾਜਪਾਲ ਕੋਲ ਕੈਪਟਨ ਸਰਕਾਰ ਦੀ ਸ਼ਿਕਾਇਤ

0
44

ਚੰਡੀਗੜ੍ਹ 30 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਬੀਜੇਪੀ ਅੱਜ ਕੈਪਟਨ ਸਰਕਾਰ ਦੀ ਸ਼ਿਕਾਇਤ ਲੈ ਕੇ ਪੰਜਾਬ ਦੇ ਰਾਜਪਾਲ ਕੋਲ ਪਹੁੰਚ ਗਈ। ਬੀਜੇਪੀ ਦੇ ਵਫ਼ਦ ਵੱਲੋਂ ਰਾਜਪਾਲ ਮੁਲਾਕਾਤ ਕੀਤੀ ਗਈ। ਇਸ ਬਾਰੇ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਵਿਵਸਥਾ ਠੀਕ ਨਹੀਂ।

ਉਨ੍ਹਾਂ ਕਿਹਾ ਕਿ ਆਗਾਮੀ ਨਗਰ ਨਿਗਮ ਚੋਣਾਂ ਲਈ ਇਹ ਮਾਹੌਲ ਸਹੀ ਨਹੀਂ, ਕਿਉਂਕਿ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਲਈ ਲੋਕਾਂ ਤੱਕ ਆਪਣੀ ਗੱਲ ਲਿਜਾਉਣ ਜਾਂ ਰੈਲੀ ਕਰਨ ਲਈ ਸਹੀ ਮਾਹੌਲ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਕਾਂਗਰਸ ਦੀ ਕਠਪੁਤਲੀ ਬਣੇ ਹੋਏ ਹਨ। ਕਾਂਗਰਸ ਭਾਜਪਾ ਨੂੰ ਚੋਣਾਂ ਤੋਂ ਦੂਰ ਰੱਖਣਾ ਚਾਹੁੰਦੀ ਹੈ, ਇਸ ਲਈ ਭਾਜਪਾ ਨੇਤਾਵਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਅਗਲੇ ਸਮੇਂ ਦੌਰਾਨ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵੇਲੇ ਕਿਸਾਨਾਂ ਨੇ ਬੀਜੇਪੀ ਲੀਡਰਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੋਇਆ ਹੈ। ਇਸ ਲਈ ਬੀਜੇਪੀ ਲੀਡਰਾਂ ਦਾ ਜਨਤਾ ਵਿੱਚ ਜਾਣਾ ਔਖਾ ਹੋਇਆ ਪਿਆ ਹੈ। ਅਜਿਹੇ ਵਿੱਚ ਜੇਕਰ ਚੋਣਾਂ ਹੁੰਦੀਆਂ ਹਨ ਤਾਂ ਬੀਜੇਪੀ ਨੂੰ ਵੱਡਾ ਨੁਕਸਾਨ ਹੋਏਗਾ।

NO COMMENTS