*ਬੀਜੇਪੀ ਨੂੰ ਪੰਜਾਬ ‘ਚ ਸਰਕਾਰ ਬਣਾਉਣ ਦੀ ਉਮੀਦ, ਜੇਪੀ ਨੱਡਾ ਨੇ ਦੱਸਿਆ ਪਲਾਨ*

0
79

27,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਚੋਣਾਂ ਨੂੰ ਲੈ ਕੇ ਹੰਗ ਅਸੈਂਬਲੀ ਦਾ ਮੁਲਾਂਕਣ ਕੀਤਾ ਹੈ। ਨੱਡਾ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਇੱਕ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਨਹੀਂ। ਚੋਣਾਂ ਤੋਂ ਬਾਅਦ ਕਿਸੇ ਪਾਰਟੀ ਨਾਲ ਗਠਜੋੜ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਇਸ ਬਾਰੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਸੋਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਪਾਰਟੀ ਦਾ ਆਧਾਰ ਵਧਾਉਣਾ ਚਾਹੁੰਦੀ ਹੈ। ਉਹ ਖੁਸ਼ ਹਨ ਕਿ ਇਸ ਵਾਰ ਉਹ ਜ਼ਿਆਦਾ ਸੀਟਾਂ ‘ਤੇ ਚੋਣ ਲੜੀ ਹੈ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਪੰਜਾਬ ਵਿੱਚ ਚੋਣਾਂ ਅਜੀਬ ਤਰੀਕੇ ਨਾਲ ਹੋਈਆਂ ਹਨ। ਇੱਥੇ ਵੋਟਿੰਗ ਦਾ ਨਤੀਜਾ ਕੀ ਹੋਵੇਗਾ, ਇਹ ਤਾਂ ਕੋਈ ਜੋਤਸ਼ੀ ਹੀ ਦੱਸ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਗਠਜੋੜ ਸਰਕਾਰ ਦੇ ਸੰਕੇਤ ਦਿੱਤੇ ਸਨ। ਇਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਲੋੜ ਪਈ ਤਾਂ ਅਕਾਲੀ ਦਲ ਅਤੇ ਭਾਜਪਾ ਗਠਜੋੜ ਕਰਸਕਦੇ ਹਨ।

ਪੰਜਾਬ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 5 ਫੀਸਦੀ ਘੱਟ ਵੋਟਿੰਗ ਹੋਈ ਹੈ। 2017 ਵਿੱਚ 77.20% ਮਤਦਾਨ ਹੋਇਆ ਤੇ ਇਸ ਵਾਰ ਯਾਨੀ 2022 ਵਿੱਚ 71.95% ਮਤਦਾਨ ਹੋਇਆ ਹੈ। ਦੋਆਬਾ ਤੇ ਮਾਝੇ ਵਿੱਚ ਘੱਟ ਮਤਦਾਨ ਹੋਇਆ। ਇਸ ਦੇ ਉਲਟ ਮਾਲਵੇ ਵਿੱਚ ਬੰਪਰ ਵੋਟਿੰਗ ਹੋਈ ਹੈ। ਇਸ ਵਾਰ ਪੰਜਾਬ ਦੀਆਂ ਵੋਟਾਂ ਵਿੱਚ ਅਜਿਹਾ ਰੁਝਾਨ ਦੇਖਣ ਨੂੰ ਨਹੀਂ ਮਿਲਿਆ। ਇਸ ਕਾਰਨ ਸਿਆਸੀ ਮਾਹਿਰ ਵੀ ਕਿਸੇ ਕਿਸਮ ਦਾ ਮੁਲਾਂਕਣ ਕਰਨ ਦੇ ਸਮਰੱਥ ਨਹੀਂ ਹਨ।

LEAVE A REPLY

Please enter your comment!
Please enter your name here