ਚੰਡੀਗੜ੍ਹ 29,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਅੰਦਰ ਭਾਜਪਾ (BJP) ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸੰਨ੍ਹ ਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਜਗਦੀਪ ਸਿੰਘ ਨਕਈ ਬੀਜਪੀ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਯੂਥ ਆਗੂ ਰਵੀਪ੍ਰੀਤ ਸਿੰਘ ਸੰਧੂ, ਸ਼ਮਸੇਰ ਸਿੰਘ ਰਾਏ ਤੇ ਓਬੀਸੀ ਸਮਾਜ ਦੇ ਸੂਬਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਹਰਪਾਲ ਸਿੰਘ ਦੇਸੂਮਾਜਰਾ ਵੀ ਬੀਜੇਪੀ ਵਿੱਚ ਸ਼ਾਮਲ ਹੋ ਗਏ।
Koo AppFormer Congress MLA Shri Shamsher Singh Rai & former SAD leaders Shri Jagdeep Singh Nakai, Shri Ravipreet Singh Siddhu, Shri Harbhag Singh Desu today joined BJP at party headquarters, in the presence of Shri Gajendra Singh Shekhawat Ji and Shri Dushyant Kumar Gautam Ji. #JoinBJP – Som Parkash (@SomParkashBJP) 29 Dec 2021
ਦੱਸ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ (Punjab Election 2022 ) ਤੋਂ ਪਹਿਲਾਂ ਬੀਜੇਪੀ (BJP) ਨੇ ਵਿਰੋਧੀ ਪਾਰਟੀਆਂ ਦੇ ਲੀਡਰ ਸ਼ਾਮਲ ਕਰਨ ਦੀ ਕਵਾਇਦ ਵਿੱਢੀ ਹੋਈ ਹੈ। ਮੰਗਲਵਾਰ ਨੂੰ ਬੀਜੇਪੀ ਨੇ ਕਾਂਗਰਸ ਦੇ ਦੋ ਵਿਧਾਇਕ ਸ਼ਾਮਲ ਕੀਤੇ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਦੋਵੇਂ ਕਾਂਗਰਸੀ ਵਿਧਾਇਕ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਇਸ ਦੇ ਇਲਾਵਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਬੀਜੇਪੀ ‘ਚ ਸ਼ਾਮਲ ਹੋਏ ਸਨ। ਉਸ ਤੋਂ ਕੁਝ ਦਿਨ ਪਹਿਲਾਂ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸੋਢੀ ਬੀਜੇਪੀ ‘ਚ ਸ਼ਾਮਲ ਹੋ ਗਏ ਸੀ। ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਸੀ। ਬੀਜੇਪੀ ਦੇ ਲੀਡਰ ਦਾਅਵਾ ਕਰ ਰਹੇ ਹਨ ਕਿ ਆਉਂਦੇ ਦਿਨਾਂ ਵਿੱਚ ਹੋਰ ਲੀਡਰ ਵੀ ਪਾਰਟੀ ਵਿੱਚ ਸ਼ਾਮਲ ਹੋਣਗੇ।