*ਬੀਜੇਪੀ ਪ੍ਰਧਾਨ ਦਾ ਜਲੰਧਰ ‘ਚ ਵਿਰੋਧ, ਕਿਸਾਨਾਂ ਤੇ ਪੁਲਿਸ ‘ਚ ਹੋਈ ਝੜਪ, ਜ਼ਖਮੀ ਹੋਏ ਕਈ ਕਿਸਾਨ*

0
43

ਜਲੰਧਰ 25,ਅਗਸਤ (ਸਾਰਾ ਯਹਾਂ ਬਿਊਰੋ ਰਿਪੋਰਟ): ਸੂਬੇ ਭਰ ‘ਚ ਕਿਸਾਨਾਂ ਵੱਲੋਂ ਸਿਆਸੀ ਲੀਡਰਾਂ ਦੇ ਕਾਫਿਲੇ ਰੋਕਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਜਲੰਧਰ ਪਹੁੰਚੇ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਕਿਸਾਨਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਿਆ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਜਲੰਧਰ ਵਿਖੇ ਸਰਕਿਟ ਹਾਊਸ ’ਚ ਭਾਜਪਾ ਆਗੂਆਂ ਨਾਲ ਮੀਟਿੰਗ ਗਈ। 

ਇਸ ਦੌਰਾਨ ਜਲੰਧਰ ਪਹੁੰਚਣ ’ਤੇ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਜਥੇਬੰਦੀਆਂ ਵੱਲੋਂ ਸਰਕਿਟ ਹਾਊਸ ਦੇ ਬਾਹਰ ਅਸ਼ਵਨੀ ਸ਼ਰਮਾ ਦਾ ਜੰਮ ਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਅਸ਼ਵਨੀ ਸ਼ਰਮਾ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ।  ਇਸੇ ਦੌਰਾਨ ਕਿਸਾਨਾਂ ਵੱਲੋਂ ਬੈਰੀਗੇਟ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ, ਪਰ ਭਾਰੀ ਪੁਲਿਸ ਫੋਰਸ ਦੇ ਤਾਇਨਾਤ ਹੋਣ ਦੇ ਚਲਦਿਆਂ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ। 

ਝੜਪ ਦੌਰਾਨ ਕੁਝ ਕਿਸਾਨਾਂ ਦੇ ਹਲਕਿਆਂ ਸਟਾਂ ਵੀ ਲਗੀਆਂ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਉਹ ਸ਼ਹਿਰ ’ਚ ਭਾਜਪਾ ਦੀ ਕੋਈ ਵੀ ਮੀਟਿੰਗ ਨਹੀਂ ਹੋਣ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਕੋਈ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਕੀਤੀ ਜਾਵੇਗੀ, ਉਥੇ ਹੀ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। 

NO COMMENTS