ਮਾਨਸਾ 6 ਜੁਲਾਈ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸ਼੍ਰੌਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਥੇਦਾਰ ਗੁਰਦੀਪ ਸਿੰਘ ਦੀਪ ਦੀ ਕੋਰੋਨਾ ਮਹਾਂਮਾਰੀ ਦੌਰਾਨ ਹੋਈ ਮੌਤ ਤੇ ਉਨ੍ਹਾਂ ਦੇ ਨਿਵਾਸ ਸਥਾਨ ਤੇ ਸਵ: ਜਥੇਦਾਰ ਦੀ ਧਰਮ ਪਤਨੀ ਹਰਦੇਵ ਕੌਰ, ਪੁੱਤਰ ਗੁਰਪ੍ਰੀਤ ਸਿੰਘ ਸੋਨੂੰ ਨਾਲ ਦੁੱਖ ਕਰਦਿਆਂ ਕਿਹਾ ਕਿ ਜਥੇਦਰ ਨੇ ਆਪਣੇ ਜੀਵਨ ਦੌਰਾਨ ਜਿੱਥੇ ਪਾਰਟੀ ਲਈ ਦਿਨ ਰਾਤ ਇੱਕ ਕੀਤਾ, ਉੱਥੇ ਹੀ ਸਮਾਜ ਸੇਵਾ ਵਿੱਚ ਪਾਇਆ ਗਿਆ ਯੋਗਦਾਨ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਬੀਬਾ ਬਾਦਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸ਼੍ਰੌਮਣੀ ਅਕਾਲੀ ਦਲ ਪਰਿਵਾਰ ਨਾਲ ਹਰ ਸਮੇਂ ਖੜ੍ਹਾ ਹੈ। ਇਸ ਮੌਕੇ ਸ਼੍ਰੌਮਣੀ ਅਕਾਲੀ ਦਲ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਸ਼੍ਰੌਮਣੀ ਅਕਾਲੀ ਦਲ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਸ਼੍ਰੌਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਸੇਵਾਦਾਰ ਡਾ: ਨਿਸ਼ਾਨ ਸਿੰਘ, ਯੂਥ ਅਕਾਲੀ ਦਲ ਜਿਲ੍ਹਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਨਸਾ ਦੇ ਪ੍ਰਧਾਨ ਰਘੁਵੀਰ ਸਿੰਘ ਮਾਨਸਾ, ਪਟਵਰੀ ਹਰਜੀਤ ਸਿੰਘ, ਸਿਮਰਨਜੀਤ ਕੌਰ ਸਿੰਮੀ, ਸੂਰਜ ਕੌਰ ਖਿਆਲਾ, ਆਤਮਜੀਤ ਸਿੰਘ ਕਾਲਾ, ਗੁਰਪ੍ਰੀਤ ਸਿੰਘ ਪੀਤਾ, ਗੋਲਡੀ ਗਾਂਧੀ, ਬਲਜੀਤ ਸੇਠੀ, ਗੁਰਮੇਲ ਠੇਕੇਦਾਰ, ਗੁਰਮੀਤ ਸਿੰਘ ਮੀਤਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।