
ਅੰਮ੍ਰਿਤਸਰ (ਸਾਰਾ ਯਹਾਂ/ਬਿਊਰੋ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ।ਬੀਬੀ ਜਗੀਰ ਕੌਰ ਲਗਾਤਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਚੋਣਾਂ ਲੜਨ ਬਾਰੇ ਗੱਲ ਕਰ ਰਹੇ ਹਨ। ਜਿਸ ਮਗਰੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਨਾਮ ‘ਤੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ
ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਹੋਈ। ਕਮੇਟੀ ਦੀ ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਈ। ਬੀਬੀ ਜਗੀਰ ਕੌਰ ਅਤੇ ਜਗਮੀਤ ਬਰਾੜ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ।
ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ 48 ਘੰਟਿਆਂ ਦਾ ਸਮਾਂ ਵੀ ਦਿੱਤਾ ਤੇ ਜੇਕਰ ਬੀਬੀ ਜਗੀਰ ਕੌਰ ਫ਼ਿਰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਕਰਨਗੇ ਤਾਂ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਵੇਗਾ।
ਬੀਬੀ ਜਗੀਰ ਕੌਰ ਦੀਆਂ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਸਨ, ਕੁਝ ਆਗੂਆਂ ਨੇ ਕਮੇਟੀ ਨੂੰ ਸ਼ਿਕਾਇਤ ਕੀਤੀ ਸੀ ਕਿ ਬੀਬੀ ਜਗੀਰ ਕੌਰ ਉਨ੍ਹਾਂ ‘ਤੇ ਵੋਟਾਂ ਲਈ ਦਬਾਅ ਪਾ ਰਹੀ ਹੈ।
