
ਅੰਮ੍ਰਿਤਸਰ 27 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਅਗਲੇ ਇੱਕ ਸਾਲ ਦੀ ਮਿਆਦ ਲਈ ਚੋਣ ਸ਼ੁਕਰਵਾਰ ਨੂੰ ਕਰਵਾਈ ਗਈ।ਜਿਸ ਵਿੱਚ ਬੀਬੀ ਜਗੀਰ ਕੌਰ ਬਣੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਚੁਣੇ ਗਏ ਹਨ।
ਗੁਰਦੁਆਰਾ ਐਕਟ 1925 ਦੇ ਅਨੁਸਾਰ, ਸ਼੍ਰੋਮਣੀ ਕਮੇਟੀ ਦੇ ਸੰਗਠਨ ਨੂੰ ਹਰ ਸਾਲ ਆਪਣਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸੈਕਟਰੀ ਅਤੇ 15 ਮੈਂਬਰੀ ਕਾਰਜਕਾਰੀ ਸੰਸਥਾ ਦੀ ਚੋਣ ਕਰਨੀ ਲਾਜ਼ਮੀ ਹੈ ਚਾਹੇ ਉਹ ਸਰਬਸੰਮਤੀ ਨਾਲ ਜਾਂ ਵੋਟਿੰਗ ਦੇ ਜ਼ਰੀਏ ਕੀਤਾ ਜਾਏ।
