ਮਾਨਸਾ 3ਦਸੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਅੱਜ ਦੀ ਰੈਵਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਵੱਲੋਂ ਸ੍ਰ ਬੀਰਬਲ ਸਿੰਘ ਕਾਨੂੰਗੋ ਦੇ ਬਤੋਰ ਨਾਇਬ ਤਹਿਸੀਲਦਾਰ ਪਦ ਉਨਤ ਹੋਣ ਤੇ ਸਨਮਾਨ ਕੀਤਾ ਗਿਆ ।ਅਤੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਗਈ। ਵੱਲੋਂ ਜਤਿੰਦਰ ਸ਼ਰਮਾ, ਵਾਇਸ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ ਪੰਜਾਬ ਨੇ ਆਪਣੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਕ ਈਮਾਨਦਾਰ ਨੌਜਵਾਨ ਨੂੰ ਉਸ ਵੱਲੋਂ ਕੀਤੀ ਜਾ ਰਹੀ ਸੇਵਾ ਦਾ ਫਲ ਮਿਲਿਆ ਹੈ। ਜੋ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਹੈ ਜਿਨ੍ਹਾਂ ਨੇ ਆਪਣੀ ਆਪਣੀ ਸਰਵਿਸ ਕਰਦੇ ਹੋਏ ਬਹੁਤ ਹੀ ਵਧੀਆ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ ।ਜਿਸਦਾ ਨੂੰ ਪੰਜਾਬ ਸਰਕਾਰ ਵੱਲੋਂ ਪਦ ਉੱਨਤ ਨਾਇਬ ਤਹਿਸੀਲਦਾਰ ਬਣਾਇਆ ਗਿਆ ਹੈ। ਅਸੀਂ ਉਨ੍ਹਾਂ ਤੋਂ ਆਸ ਆਸਾ ਕਰਦੇ ਹਾਂ ਕਿ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਸੇਵਾ ਨਿਭਾਉਂਦੇ ਹੋਏ ਆਪਣੇ ਮਹਿਕਮੇ ਵਿਚ ਕੰਮਕਾਰ ਕਰਨ ਆਏ ਲੋਕਾਂ ਨੂੰ ਪੂਰਾ ਸਨਮਾਨ ਦੇਣਗੇ। ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਰੱਕੀਆਂ ਪਾਉਣਗੇ ਇਕ ਈਮਾਨਦਾਰ ਨੌਜਵਾਨ ਜਦੋਂ ਕਿਸੇ ਉੱਚ ਅਹੁਦੇ ਤੇ ਪਹੁੰਚਦਾ ਹੈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਪਿੰਡ ਵਾਸੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਹੁਤ ਖੁਸ਼ੀ ਹੁੰਦੀ ਹੈ। ਕਿ ਆਉਣ ਵਾਲੇ ਸਮੇਂ ਵਿੱਚ ਇਹ ਅਫ਼ਸਰ ਵਧਿਆ ਕੰਮ ਕਰੇਗਾ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਸਹੀ ਸੇਵਾਵਾਂ ਨਿਭਾਉਂਦੇ ਹੋਏ ਈਮਾਨਦਾਰੀ ਨਾਲ ਕੰਮ ਕਰੇਂਗਾ । ਇਸ ਮੌਕੇ ਬੀਰਬਲ ਸਿੰਘ ਨੇ ਆਪਣੇ ਸਾਥੀਆਂ ਵੱਲੋਂ ਦਿੱਤੇ ਗਏ ਮਾਣ ਸਨਮਾਨ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਅਤੇ ਕਿਹਾ ਕਿ ਉਹ ਧੰਨਵਾਦੀ ਹਨ ਪੰਜਾਬ ਸਰਕਾਰ ਦੇ ਜਿਨ੍ਹਾਂ ਨੇ ਉਨ੍ਹਾਂ ਨੂੰ ਸੇਵਾ ਸੌਂਪੀ ਹੈ ਅਤੇ ਉਹ ਇਸ ਸੇਵਾ ਵਿੱਚ ਕਦੇ ਵੀ ਕੁਤਾਹੀ ਨਹੀਂ ਵਰਤਣਗੇ ।ਅਤੇ ਪੂਰੀ ਮਿਹਨਤ ਅਤੇ ਈਮਾਨਦਾਰੀ ਵਿੱਚ ਆਏ ਕੰਮ ਕਾਰ ਲਈ ਆਏ ਲੋਕਾਂ ਦਾ ਪੂਰਾ ਸਤਿਕਾਰ ਦਾ ਖਿਆਲ ਰੱਖਣਗੇ ।