ਮਾਨਸਾ 03 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਅੱਜ ਮਿਤੀ 03-10-2023 ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਨਸ਼ਾ ਵਿਰੋਧੀ ਮੋਰਚੇ ਵਿੱਚਸ਼ਮੂਲੀਅਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਮਾਨਸਾ ਜਿਲ੍ਹਾ ਕੰਪਲੈਕਸ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਜਿਸਨੇ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਨੂੰ ਗੱਡੀ ਨਾਲ
ਦਰੜ ਕੇ ਸ਼ਹੀਦ ਕਰ ਦਿੱਤਾ ਸੀ। ਜਿਸ ਵਿੱਚ ਚਾਰ ਕਿਸਾਨ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਅਤੇ ਪੱਤਰਕਾਰ ਰਤਨ ਕਸ਼ਯਪ ਸ਼ਹੀਦ ਹੋ ਗਏ। ਉਸ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਅਤੇ ਕਾਤਲਾਂ ਨੂੰ ਸਜਾਵਾਂ ਦੇਣ ਦੀ ਮੰਗ ਕੀਤੀ ਗਈ
ਅਤੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਅੱਜ ਧਰਨੇ ਵਿੱਚ ਕਿਸਾਨ ਆਗੂ ਹਰਚਰਨ ਤਾਮਕੋਟ, ਦਲਜੀਤ, ਗੁਰਜੰਟ ਸਿੰਘ, ਗੁਰਪਰਨਾਮ, ਸਰਬਜੀਤ, ਬਲਕਾਰ ਖੋਖਰ, ਜਗਦੇਵ ਚਕੇਰੀਆਂ ਅਤੇ ਗੁਰਮੇਲ ਮੂਸਾ ਅਤੇ ਹੋਰ ਬਹੁਤ ਸਾਰੇ ਸਾਥੀਆਂ ਨੇ ਸ਼ਮੂਲੀਅਤ ਕੀਤੀ।