*ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਵਿਖੇ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 27 ਨੂੰ*

0
63

ਮਾਨਸਾ, 25 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ )  : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ 27 ਜਨਵਰੀ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਬੁਢਲਾਡਾ ਵਿਖੇ ‘ਚੈਕਮੇਟ ਸਕਿਊਰਟੀ ਸਰਵਿਸ ਪ੍ਰਾਈਵੇਟ ਲਿਮਟਿਡ’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਸਿਰਫ਼ ਲੜਕੇ ਹੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਦੀ ਉਮਰ ਸੀਮਾ 19 ਤੋਂ 35 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁੱਟ 7 ਇੰਚ ਅਤੇ ਭਾਰ 50 ਕਿਲੋ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੰਮ ਕਰਨ ਦਾ ਸਥਾਨ ਪੰਜਾਬ ਅਤੇ ਗੁਜਰਾਤ ਹੋਵੇਗਾ। ਚੁਣੇ ਗਏ ਪ੍ਰਾਰਥੀ ਨੂੰ 12,500/- ਤੋਂ 15,000/- ਰੁਪਏ ਤੱਕ ਦਿੱਤੀ ਜਾਵੇਗੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਾਬਕਾ ਫੌਜੀ ਵੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਫੌਜੀਆਂ ਦੀ ਤਨਖ਼ਾਹ 29500/- ਰੁਪਏ ਹੋਵੇਗੀ ਅਤੇ ਸਾਬਕਾ ਫੌਜੀਆਂ ਲਈ ਕੰਮ ਕਰਨ ਦਾ ਸਥਾਨ ਕੇਵਲ ਗੁਜਰਾਤ ਹੋਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਅਤੇ ਰਜ਼ਿਯੂਮ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਵਿਖੇ ਸਵੇਰੇ 10.30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ ਅਤੇ ਇੰਟਰਵਿਊ ਦਾ ਸਮਾਂ ਸਵੇਰੇ 10.30 ਤੋਂ 1.30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98728-43957 ਅਤੇ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS