*ਬੁਖਾਰ ਜਾਂ ਖੰਘ ਹੋਣ ਤੇ ਜਲਦੀ ਕਰੋਨਾ ਟੈਸਟ ਕਰਵਾਉਣਾ ਜਰੂਰੀ…ਐਸ.ਐਮ.ਓ.ਮਾਨਸਾ*

0
33

ਮਾਨਸਾ, 8 ਅਪਰੈਲ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਪੰਜਾਬ ਸਰਕਾਰ ਦੇ ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਮਾਨਸਾ ਸ਼ਹਿਰ ਦੇ ਵਾਰਡ ਨੰਬਰ 01 ਠੁਠਿਆਵਾਲੀ ਰੋਡ ਵਿਖੇ ਡਾਕਟਰ ਹਰਚੰਦ ਸਿੰਘ ਐਸ.ਐਮ.ਓ. ਦੀ ਅਗਵਾਈ ਹੇਠ ਕਰੋਨਾ ਚੈੱਕਅਪ ਅਤੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਡਾਕਟਰ ਹਰਚੰਦ ਸਿੰਘ ਐਸ.ਐਮ.ਓ. ਮਾਨਸਾ ਨੇ ਦੱਸਿਆ ਕਿ ਡਾਕਟਰ ਸੁਖਵਿੰਦਰ ਸਿੰਘ ਸਿਵਲ ਸਰਜਨ ਮਾਨਸਾ ਜੀ ਯੋਗ ਅਗਵਾਈ ਹੇਠ ਲਗਾਏ ਜਾ ਰਹੇ ਇਹਨਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਕੋਵਿਡ 19 ਦੀ ਬੀਮਾਰੀ ਪ੍ਰਤੀ ਜਾਗਰੂਕ ਕਰਕੇ ਉਨ੍ਹਾਂ ਦਾ ਬੀਮਾਰੀ ਦੇ ਲੱਛਣ ਦਿਸਣ ਤੇ ਟੈਸਟਿੰਗ ਕਰਵਾਉਣ ਅਤੇ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ।ਉਹਨਾਂ ਕਿਹਾ ਕਿ ਹਰੇਕ 45ਸਾਲ ਤੋਂ ਵੱਧ ਉਮਰ ਦਾ ਨਾਗਰਿਕ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਤੇ ਜਾ ਕੇ ਕਰੋਨਾ ਵੈਕਸੀਨ ਦਾ ਟੀਕਾ ਲਗਵਾ ਸਕਦਾ ਹੈ ਇਹ ਟੀਕਾ ਸਿਰਫ ਆਧਾਰ ਕਾਰਡ ਦੇਖ ਕੇ ਸਰਕਾਰੀ ਸਿਹਤ ਕੇਂਦਰਾਂ ਤੇ ਬਿੱਲਕੁਲ ਮੁਫ਼ਤ ਲਗਾਇਆ ਜਾਂਦਾ ਹੈ ਉਹਨਾਂ ਦਾ ਟੀਚਾ ਮਾਨਸਾ ਜ਼ਿਲ੍ਹੇ ਵਿੱਚ100%ਵੈਕਸੀਨੇਸ਼ਨ ਕਰਨਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਹਲਕਾ ਜ਼ੁਕਾਮ ਖਾਂਸੀ ਜਾ ਬੁਖਾਰ ਹੁੰਦਾ ਹੈ ਤਾਂ ਉਸਨੂੰ ਨੇੜੇ ਦੇ ਸਿਹਤ ਕੇਂਦਰ ਜਾ ਕੇ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਇਹ ਟੈਸਟ ਵੀ ਬਿੱਲਕੁਲ ਮੁਫ਼ਤ ਕੀਤਾ ਜਾਂਦਾ ਹੈ ਉਹਨਾਂ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਅਤੇ ਮਾਨਸਾ ਸਾਇਕਲ ਗਰੁੱਪ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਉਪਰਾਲਾ ਹੈ ਹਰੇਕ ਸਮਾਜਸੇਵੀ ਨੂੰ ਇਸ ਜਾਗਰੁਕਤਾ ਮੁਹਿੰਮ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ।ਡਾਕਟਰ ਵਰੁਣ ਮਿੱਤਲ ਨੇ ਦੱਸਿਆ ਕਿ ਹਰੇਕ ਇਨਸਾਨ ਨੂੰ ਭੀੜ ਵਾਲੀਆਂ ਥਾਵਾਂ ਤੇ ਜਾਣ ਵੇਲੇ ਮਾਸਕ ਲਗਾ ਕੇ ਰੱਖਣਾ ਚਾਹੀਦਾ ਹੈ ਅਤੇ ਵਾਰ ਵਾਰ ਹੱਥ ਧੋਣ ਦੀ ਆਦਤ ਪਾਉਣੀ ਚਾਹੀਦੀ ਹੈ ਇਸਦੇ ਨਾਲ ਹੀ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ ਨੇ ਪਹੁੰਚ ਕੇ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਅਤੇ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾਕਟਰ ਹਰਚੰਦ ਸਿੰਘ ਐਸ.ਐਮ.ਓ., ਡਾਕਟਰ ਵਰੁਣ ਮਿੱਤਲ, ਡਾਕਟਰ ਜਨਕ ਰਾਜ ਸਿੰਗਲਾ,ਸੂਰਜ ਕੋਰ ਤੋਂ ਇਲਾਵਾ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

NO COMMENTS