ਬੁਢਲਾਡਾ27 ਜੁਲਾਈ (ਸਾਰਾ ਯਹਾਂ/ਅਮਨ ਮਹਿਤਾ): ਪਰਿਵਾਰਕ ਝਗੜੇ ਕਾਰਨ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਵਾਲੇ ਵਿਅਕਤੀ ਵੱਲੋਂ ਆਤਮਹੱਤਿਆ ਕਰਨ ਦਾ ਸਮਾਚਾਰ ਮਿਿਲਆਂ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 13 ਦੇ ਵਸਨੀਕ ਕੁਲਦੀਪ ਸਿੰਘ ਪੁੱਤਰ ਪੱਪੂ ਸਿੰਘ ਜ਼ੋ ਲੰਮੇ ਸਮੇਂ ਤੋੌਂ ਪਰਿਵਾਰਕ ਝਗੜੇ ਕਾਰਨ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਨੇ ਘਰ ਵਿੱਚ ਹੀ ਗੱਲ ਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਸਹਾਇਕ ਥਾਣੇਦਾਰ ਮੇਵਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਦੇ ਬਿਆਨ ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਪੋਸਟ ਮਾਰਟਮ ਲਈ ਲਾਸ਼ ਸਿਵਲ ਹਸਪਤਾਲ ਬੁਢਲਾਡਾ ਵਿਖੇ ਲਿਆਦੀ ਗਈ ਹੈ।