ਬੁਢਲਾਡਾ ਚ ਕੋਰੋਨਾ ਦਾ ਕਹਿਰ, ਇੱਕ ਬਜ਼ੁਰਗ ਦੀ ਹੋਰ ਮੌਤ

0
207

ਬੁਢਲਾਡਾ 21, ਅਗਸਤ (ਸਾਰਾ ਯਹਾ, ਅਮਨ ਮਹਿਤਾ): ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰਾਂ ਵਿੱਚ ਕਰੋਨਾਂ ਮਹਾਮਾਰੀ ਦੇ ਪਾਜਟਿਵ ਕੇਸਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਜਿੱਥੇ ਲੋਕਾਂ ਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਉੱਥੇ ਲਗਾਤਾਰ ਸ਼ਹਿਰ ਅਤੇ ਇਸਦੇ ਆਸ ਪਾਸ ਪੇਂਡੂ ਖੇਤਰ ਵਿੱਚ ਦੂਸਰੇ ਬਜੁਰਗ ਦੀ ਕਰੋਨਾ ਕਾਰਨ ਹੋੲH ਮੌਤ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਗੁੜੱਦੀ ਦੇ ਨੋਹਰ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪੁੱਤਰ ਬਲਕਾਰ ਸਿੰਘ ਵਾਸੀ ਗੁੜ੍ਹਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਪਿਤਾ ਨੋਹਰ ਸਿੰਘ ਦੀ ਦਿਲ ਦੀ ਧੜਕਣ ਵਧਣ ਅਤੇ ਸਾਹ ਰੁਕਣ ਕਾਰਨ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਡਾਕਟਰਾਂ ਵਲੋਂ ਕੋਰੋਨਾ ਲਈ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਹਿਰ ਅੰਦਰ 70 ਸਾਲਾਂ ਔਰਤ ਦੀ ਕਰੋਨਾ ਪਾਜਟਿਵ ਕਾਰਨ ਲੁਧਿਆਣਾ ਵਿਖੇ ਮੌਤ ਹੋ ਗਈ ਸੀ।

NO COMMENTS