
ਬੁਢਲਾਡਾ 7 ਜੂਨ(ਸਾਰਾ ਯਹਾਂ/ਅਮਨ ਮਹਿਤਾ): ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਮੋਟਰਸਾਈਕਲਾਂ ਤੇ ਗੱਡੀਆਂ ਦੇ ਕਾਗਜ਼ ਪੂਰੇ ਨਾ ਹੋਣ ਵਾਲਿਆਂ ਦੇ ਸਥਾਨਕ ਤਹਿਸੀਲ ਕੰਪਲੈਕਸ ਕੋਲ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੁਖੀ ਤਰਨਦੀਪ ਸਿੰਘ ਨੇ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਅੱਜ ਏ ਐੱਸ ਆਈ ਅਮਰੀਕ ਸਿੰਘ, ਏਐਸਆਈ ਜਸਵੀਰ ਸਿੰਘ ਦੀ ਟੀਮ ਵਲੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ, ਕਾਗਜ਼ ਪੂਰੇ ਨਾ ਹੋਣ, ਵਾਹਨਾਂ ਦੇ ਨੰਬਰ ਨਾ ਹੋਣ ਆਦਿ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ, ਕੋਰੋਨਾ ਇਹਤਿਆਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਆਦਿ ਨੂੰ ਨਹੀਂ ਬਖਸ਼ਿਆ ਜਾਵੇਗਾ। ਇਸ ਮੌਕੇ ਹੋਲਦਾਰ ਸੰਜੀਵ ਕੁਮਾਰ ਆਦਿ ਹਾਜਰ ਸਨ।
