ਬੁਢਲਾਡਾ 22 ਮਈ(ਸਾਰਾ ਯਹਾਂ/ਮੁੱਖ ਸੰਪਾਦਕ)ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੂਡੀਆ ਦੇ ਹੱਕ ਵਿੱਚ ਅੱਜ ਬੁਢਲਾਡਾ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰ: ਬੁੱਧ ਰਾਮ ਦੀ ਅਗਵਾਈ ਹੇਠ ਅਨਾਜ ਮੰਡੀ ਬੁਢਲਾਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਮੈਂ ਬੁਢਲਾਡਾ ਦੇ ਲੋਕਾਂ ਤੋਂ ਸਾਥ ਮੰਗਿਆ, ਉਹ ਮੈਨੂੰ ਦਿੱਤਾ ਗਿਆ। ਉਨ੍ਹਾਂ ਦੇ ਪਿਆਰ ਦਾ ਕੋਈ ਮੁੱਲ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਬਣਦਿਆਂ ਹੀ ਪੰਜਾਬ ਦੇ ਬੇਰੁਜਗਾਰ ਲੜਕੇ-ਲੜਕੀਆਂ ਨੂੰ ਬਿਨ੍ਹਾ ਸਿਫਾਰਿਸ਼ ਦੇ ਇਮਾਨਦਾਰੀ ਨਾਲ ਨੌਕਰੀਆਂ ਦਿੱਤੀਆਂ ਗਈਆਂ ਅਤੇ ਪੰਜਾਬ ਦੇ ਲੋਕਾਂ ਨੂੰ ਵਾਅਦੇ ਮੁਤਾਬਕ ਮੁਫਤ ਬਿਜਲੀ ਨਿਰਵਿਘਨ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਖੇਤੀ ਸੈਕਟਰ ਲਈ ਨਹਿਰੀ ਪਾਣੀ ਅਤੇ ਬਿਜਲੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ, ਜਿਸ ਤੋਂ ਸਾਰੇ ਵਰਗ ਬਾਗੋ-ਬਾਗ ਹਨ। ਉਨ੍ਹਾਂ ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਤੇ ਵੀ ਤਿੱਖੇ ਤੰਝ ਕਸੇ।
ਇਸ ਮੌਕੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਟਰਾਂਸਪੋਰਟ ਵਿੰਗ ਦੇ ਜਿਲ੍ਹਾ ਪ੍ਰਧਾਨ ਰਮੇਸ਼ ਸ਼ਰਮਾ ਖਿਆਲਾ, ਸੁਭਾਸ਼ ਨਾਗਪਾਲ, ਗੁਰਸੇਵਕ ਸਿੰਘ ਖਹਿਰਾ ਝੁਨੀਰ, ਸੁਰਿੰਦਰ ਸ਼ਰਮਾ ਅਹਿਮਦਪੁਰ, ਲਛਮਣ ਦਾਸ ਬਰੇਟਾ, ਨਗਰ ਕੋਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ, ਵਿਸ਼ਾਲ ਰਿਸ਼ੀ ਜੱਗਚੱਨਣ ਸਿੰਘ ਦਲਿਉ, ਗੁਰਜੰਟ ਸਿੰਘ ਚਹਿਲ ਅਹਿਮਦਪੁਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।