ਬੁਢਲਾਡਾ ਦੇ ਸਿਵਲ ਹਸਪਤਾਲ ਵਿਖੇ 40 ਸ਼ੱਕੀ ਮਰੀਜ਼ਾਂ ਦੇ ਲਏ ਕੋਰੋਨਾ ਸੈਂਪਲ

0
23

ਮਾਨਸਾ, 14 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੈਂਪÇਲੰਗ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਲੋਕਾਂ ਦੀ ਕੋਰੋਨਾ ਸੈਂਪÇਲੰਗ ਕੀਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਜ਼ਿਲ੍ਹਾ ਸੈਂਪÇਲੰਗ ਟੀਮ-ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਵਾਇਰਸ ਦੀ ਚੇਨ ਨੂੰ ਤੋੜਨ ਵੱਧ ਤੋਂ ਵੱਧ ਸੈਂਪÇਲੰਗ ਕਰਨ ਦੀ ਜ਼ਰੂਰਤ ਹੈ, ਜਿਸ ਨਾਲ ਕੋਰੋਨਾ ਪਾਜ਼ਿਟਿਵ ਵਿਅਕਤੀ ਦਾ ਜਲਦ ਪਤਾ ਲੱਗ ਜਾਂਦਾ ਹੈ ਅਤੇ ਉਸ ਨੂੰ ਦੂਜੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਤੋਂ ਰੋਕਿਆ ਜਾ ਸਕਦਾ ਹੈ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਬੁਢਲਾਡਾ ਦੇ ਸਿਵਲ ਹਸਪਤਾਲ ਵਿਖੇ 40 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇਨ੍ਹਾਂ ਵਿਅਕਤੀਆਂ ਨੂੰ ਮਾਸਕ ਨਾਲ ਮੂੰਹ ਤੇ ਨੱਕ ਢੱਕ ਕੇ ਰੱਖਣ, ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਨਾਲ ਸਾਫ਼ ਕਰਨ ਸਬੰਧੀ ਅਪੀਲ ਕੀਤੀ ਗਈ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਸ਼੍ਰੀ ਜਗਤਾਰ ਸਿੰਘ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਬੁਖ਼ਾਰ, ਗਲਾ ਖਰਾਬ ਜਾਂ ਮੂੰਹ ਦਾ ਸਵਾਦ ਬਦਲਣ ਸਬੰਧੀ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁੰਰਤ ਨੇੜੇ ਦੀ ਸਿਹਤ ਸੰਸਥਾ ਜਾਂ ਟੋਲ ਫਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀ.ਐਚ.ਓ. ਸ਼੍ਰੀਮਤੀ ਸਵਿੰਦਰ ਕੌਰ, ਐਸ.ਆਈ. ਸ਼੍ਰੀ ਭੁਪਿੰਦਰ ਸਿੰਘ, ਸ਼੍ਰੀ ਅਵਤਾਰ ਸਿੰਘ ਅਤੇ ਸ਼੍ਰੀ ਪਰਵਿੰਦਰ ਸਿੰਘ ਸਨੀ ਮੌਜੂਦ ਸਨ।

NO COMMENTS