*ਬੁਢਲਾਡਾ ਨਵੇਂ ਦਾਖਲਿਆਂ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ*

0
21

 ਬੁਢਲਾਡਾ 1,ਅਪ੍ਰੈਲ (ਸਾਰਾ ਯਹਾਂ /ਅਮਨ ਮਹਿਤਾ): ਪਿੰਡ ਭਾਦੜਾ ਵਿਖੇ ਅੱਜ ਸਰਕਾਰੀ ਸਕੂਲਾਂ ਦੇ ਦਾਖ਼ਲਿਆਂ ਸੰਬੰਧੀ ਇੱਕ ਨੁੱਕੜ ਨਾਟਕ ਖੇਡਿਆ ਗਿਆ । ਡੀ. ਐਮ. ਪੰਜਾਬੀ ਇੰਦਰਜੀਤ ਸਿੰਘ ਦੀ ਅਗਵਾਈ ਅਤੇ ਸਰਬਜੀਤ ਕੌਰ ਲੈਕਚਰਾਰ ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਅਤੇ ਰੀਨਾ ਰਾਣੀ ਕੰਪਿਊਟਰ ਫੈਕਲਿਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ  ਦੀ ਨਿਰਦੇਸ਼ਨਾ ਵਿੱਚ ਡਾ ਸੁਖਦਰਸ਼ਨ ਸਿੰਘ ਚਹਿਲ ਦਾ ਲਿਖਿਆ  ‘ ਤੀਹਰੀ ਖ਼ੁਸ਼ੀ’  ਨੁੱਕੜ ਨਾਟਕ ਖੇਡਿਆ ਗਿਆ । ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਦੜਾ ਦੇ ਵਿਦਿਆਰਥੀਆਂ ਵੱਲੋਂ ਹੀ  ਇਸ ਨਾਟਕ ਦੀ ਪੇਸ਼ਕਾਰੀ ਕੀਤੀ ਗਈ । ਨਾਟਕ ਰਾਹੀਂ ਪੰਜਾਬ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਦਰਸ਼ਕਾਂ ਨੂੰ ਜਾਗਰੂਕ ਕੀਤਾ ਗਿਆ। ਨਾਟਕ ਤੋਂ ਬਾਅਦ ਦਰਸ਼ਕਾਂ ਨੂੰ ਸੰਬੋਧਨ ਹੁੰਦੇ ਹੋਏ ਇੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਨਾ ਕੇਵਲ ਪ੍ਰਾਈਵੇਟ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ ,ਸਗੋਂ ਇਸ ਮੁਕਾਬਲੇ ਵਿੱਚ ਉਹ ਪ੍ਰਾਈਵੇਟ ਸਕੂਲਾਂ ਤੋਂ ਅੱਗੇ ਵੀ ਲੰਘ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਜੀ ਦੀ ਸਰਪ੍ਰਸਤੀ ਹੇਠ ਹੁਣ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ । ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਬਾਂਸਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਦੀ ਯੋਗ-ਅਗਵਾਈ ਸਦਕਾ ਮਾਨਸਾ ਜ਼ਿਲ੍ਹਾ  ਚੰਗੀ ਕਾਰਜ਼ੁਗਾਰੀ ਦਿਖਾ ਰਿਹਾ ਹੈ ਅਤੇ ਅਤੇ ਪਿਛਲੇ ਸਾਲਾਂ ਦੇ ਨਤੀਜਿਆਂ ਦੌਰਾਨ ਮਾਨਸਾ ਜ਼ਿਲ੍ਹੇ ਨੇ ਪੰਜਾਬ ਭਰ ਵਿੱਚ ਚੰਗਾ ਨਾਮ ਕਮਾਇਆ ਹੈ। ਪ੍ਰਿੰਸੀਪਲ ਰਾਜੇਸ਼ ਕੁਮਾਰ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਜਰੂਰ ਦਾਖਲ ਕਰਵਾਉਣ। ਇਸ ਮੌਕੇ ਬੋਲਦਿਆਂ ਪੰਜਾਬੀ ਅਧਿਆਪਕ ਬਲਜੀਤ ਸਿੰਘ ਖੀਵਾ  ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਦੜਾ  ਜ਼ਿਲ੍ਹਾ ਮਾਨਸਾ ਦੇ ਮੋਹਰੀ ਸਕੂਲਾਂ ਵਿੱਚ ਆਪਣਾ ਨਾਂ ਬਣਾਉਣ ਵਿੱਚ ਕਾਮਯਾਬ ਹੋਇਆ ਹੈ। ਇਸ ਦਾ ਸਮੁੱਚਾ ਸਿਹਰਾ ਇੱਥੋਂ ਦੇ ਮਿਹਨਤੀ ਅਤੇ ਯੋਗ ਅਧਿਆਪਕਾਂ, ਪਿੰਡ ਦੀ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਿਰ ਬੱਝਦਾ ਹੈ। ਉਨ੍ਹਾਂ ਨੇ  ਸਕੂਲ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਤੋਂ ਦਰਸ਼ਕਾਂ ਨੂੰ ਜਾਣੂ ਕਰਵਾਇਆ । ਪਿਛਲੇ ਸਾਲਾਂ ਦੌਰਾਨ ਸਕੂਲ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਵੀ ਦਰਸ਼ਕਾਂ ਸਾਹਮਣੇ ਰੱਖਿਆ ਗਿਆ  । ਇਸ ਮੌਕੇ ਬੋਲਦੇ ਪਿੰਡ ਦੇ ਸਰਪੰਚ ਸ੍ਰੀਮਤੀ ਸੁਖਪਾਲ ਕੌਰ  ਨੇ ਕਿਹਾ ਕਿ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਬਹੁਤ ਤਰੱਕੀ ਕਰ ਰਿਹਾ ਹੈ  ਸਾਨੂੰ ਮਾਣ ਹੈ ਕਿ ਸਾਡੇ ਬੱਚੇ ਇਸ ਸ਼ਾਨਦਾਰ ਸਕੂਲ ਵਿਚ ਪੜ੍ਹ ਕੇ  ਆਪਣੀ ਜ਼ਿੰਦਗੀ ਵਿੱਚ ਇੱਕ ਚੰਗੇ ਮੁਕਾਮ ਤੇ ਜ਼ਰੂਰ ਪਹੁੰਚਣਗੇ ਇਸ ਤੋਂ ਬਿਨਾਂ ਸ਼੍ਰੀਮਤੀ ਰੀਨਾ ਰਾਣੀ ਅਤੇ ਸ੍ਰੀਮਤੀ ਸਰਬਜੀਤ ਕੌਰ ਨੇ ਬੋਲਦਿਆਂ ਕਿਹਾ ਕਿ ਨਾਟਕ ਪੇਸ਼ ਕਰਨ ਵਾਲੇ ਚਾਰੇ ਵਿਦਿਆਰਥੀ ਮਨਪ੍ਰੀਤ ਕੌਰ, ਕਮਲਦੀਪ ਕੌਰ, ਕਿਰਨਦੀਪ ਕੌਰ ਅਤੇ ਰਜਨੀ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਦੇ ਹੀ ਹੋਣਹਾਰ ਵਿਦਿਆਰਥੀ ਹਨ ਜੋ ਪੜਾਈ ਅਤੇ ਸੱਭਿਆਚਰਕ ਗਤੀਵਿਧੀਆਂ ਵਿੱਚ ਹਮੇਸ਼ਾਂ ਅੱਗੇ ਰਹਿੰਦੇ ਹਨ। ਪੰਜਾਬੀ ਅਧਿਆਪਕ ਗੁਰਵਿੰਦਰ ਸਿੰਘ ਨੇ ਆਪਣੇ ਖੂਬਸੂਰਤ ਗੀਤ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਸਾਬਕਾ ਸਰਪੰਚ ਭੋਲਾ ਸਿੰਘ ,  ਐੱਸ.ਐੱਮ.ਸੀ ਕਮੇਟੀ , ਗੁਰੂਦੁਆਰਾ ਪ੍ਰਬੰਧਕ ਕਮੇਟੀ ,ਸਪੋਰਟਸ ਕਲੱਬ ਦੇ ਮੈਂਬਰ, ਸਮੂਹ ਨਗਰ ਪੰਚਾਇਤ ਪਿੰਡ ਵਾਸੀ ਅਤੇ ਸਮੂਹ ਸਟਾਫ ਹਾਜ਼ਰ ਸਨ।                       

NO COMMENTS