
ਬੁਢਲਾਡਾ 9 ਜੁਲਾਈ(ਸਾਰਾ ਯਹਾਂ/ਅਮਨ ਮੇਹਤਾ): ਇੱਥੋਂ ਨਜ਼ਦੀਕ ਪਿੰਡ ਦੇ ਇੱਕ ਨੌਜਵਾਨ ਵੱਲੋਂ ਵਿਆਹ ਦਾ ਝਾਸਾਂ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਐਸ ਐਚ ਓ ਸਦਰ ਰਮਨਦੀਪ ਕੌਰ ਨੇ ਦੱਸਿਆ ਕਿ ਲੜਕੀ ਦੀ ਮਾਤਾ ਦੇ ਬਿਆਨ ਤੇ ਹਰਪ੍ਰੀਤ ਸਿੰਘ ਵਾਸੀ ਦਾਤੇਵਾਸ ਦੇ ਖਿਲਾਫ ਪੋਕਸੋ ਐਕਟ ਅਧੀਨ ਧਾਰਾ 363, 366 ਆਈ ਪੀ ਸੀ ਤਹਿਤ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੁਲਿਸ ਕਰ ਰਹੀ ਹੈ।
