
ਬੁਢਲਾਡਾ 2 ਅਗਸਤ (ਸਾਰਾ ਯਹਾਂ/ਅਮਨ ਮੇਹਤਾ ): ਪੰਜਾਬ ਰੋਡਵੇਜ਼ ਪੀ ਆਰ ਟੀ ਸੀ ਪਨਬਸ ਦੇ ਕੱਚੇ ਕਾਮਿਆਂ ਵੱਲੋਂ 3 ਅਤੇ 4 ਅਗਸਤ ਨੂੰ ਸੂਬੇ ਭਰ ਵਿੱਚ ਬੱਸ ਡਿੱਪੂ ਵਿਚ ਗੇਟ ਰੈਲੀਆਂ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪੁੱਤਲਾ ਫੂਕੀਆ ਜਾਵੇਗਾ। ਜਾਣਕਾਰੀ ਦਿੰਦਿਆਂ ਸੂਬਾ ਆਗੂ ਕਾਬਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਸਮੂਹ ਕੱਚੇ ਕਾਮਿਆਂ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਕੀਤਾ ਗਿਆ। ਉਹਨਾ ਕਿਹਾ ਕਿ ਮੁਲਾਜ਼ਮਾਂ ਤੇ ਲਾਠੀਚਾਰਜ ਅਤੇ ਹੋਰ ਤਸੱਦਦ ਢਾਹ ਕੇ ਸਰਕਾਰ ਨੇ ਇਹ ਸਾਬਤ ਕੀਤਾ ਹੈ ਕਿ ਸਰਕਾਰ ਕੋਲ ਪੰਜਾਬ ਦੇ ਲੋਕਾਂ ਲਈ ਕੋਈ ਹੱਲ ਨਹੀਂ ਹੈ ਅਤੇ ਸਰਕਾਰ ਫੇਲ ਹੋ ਗਈ ਹੈ। ਇਸ ਮੋਕੇ ਡਿਪੂ ਪ੍ਰਧਾਨ ਗੁਰਸੇਵਕ ਸਿੰਘ ਆਦਿ ਨੇ ਕਿਹਾ ਕਿ ਪੀ ਆਰ ਟੀ ਸੀ ਪਨਬਸ ਅਦਾਰੇ ਵਿੱਚ 10000 ਬੱਸ ਨਵੀ ਪਾਈ ਜਾਵੇ, ਰਿਪੋਰਟ ਦੀ ਕੰਡੀਸ਼ਨਰਾਂ ਰੱਦ ਕੀਤੀਆਂ ਜਾਣ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ ਆਦਿ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਦੇ ਸੰਬੰਧ ਵਿੱਚ ਪਹਿਲਾ ਕਈ ਵਾਰ ਧਰਨੇ ਪ੍ਰਦਰਸਨ ਕੀਤੇ ਗਏ ਹਨ। ਜਿਸ ਦੇ ਚਲਦਿਆਂ 3 ਅਤੇ 4 ਅਗਸਤ ਨੂੰ ਦੋ ਦਿਨਾਂ ਹੜਤਾਲ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਜਸਵਿੰਦਰ ਸਿੰਘ ਸੈਕਟਰੀ, ਦੀਪਕ ਸਿੰਘ, ਅੰਮ੍ਰਿਤਪਾਲ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਵਾਹਿਗੁਰੂ ਪਾਲ ਸਿੰਘ ਅਤੇ ਹੋਰ ਆਗੂ ਆਦਿ ਹਾਜ਼ਰ ਸਨ।
