*ਬੁਢਲਾਡਾ ਵਿੱਚ ਕੋਰੋਨਾ ਨਾਲ 4 ਮੌਤਾਂ, ਲੋਕਾਂ ਵਿੱਚ ਸਹਿਮ ਦਾ ਮਾਹੌਲ*

0
675

ਬੁਢਲਾਡਾ 18 ਅਪ੍ਰੈਲ (ਸਾਰਾ ਯਹਾਂ/ਅਮਨ ਮਹਿਤਾ)ਪੰਜਾਬ ਅੰਦਰ ਸਿਹਤ ਵਿਭਾਗ ਵੱਲੋਂ ਕੋਰੋਨਾ ਸੈਪਲਿੰਗ ਅਤੇ ਵੈਕਸੀਨ ਦੇ ਟੀਕੇ ਲਗਾਉਂਣ ਦੀ ਮੁਹਿੰਮ ਤੇਜ਼ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਰੋਕਥਾਮ ਦੇ ਲਈ ਵਰਤਿਆ ਜਾਂਦੀਆਂ ਇਤਿਹਾਤਾ ਦੇ ਬਾਵਯੂਦ ਵੀ ਦੇਸ ਅੰਦਰ ਕੋਰੋਨਾ ਮਹਾਂਮਾਰੀ ਨਾਲ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਗੱਲ ਕਰੀਏ ਸ਼ਹਿਰ ਬੁਢਲਾਡਾ ਦੀ, ਜਿੱਥੇ ਅੱਜ ਕੋਰੋਨਾ ਨਾਲ ਚਾਰ ਮੌਤਾਂ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਡਾ: ਰਣਜੀਤ ਰਾਏ ਨੇ ਕਿਹਾ ਕਿ ਇਸ ਬਿਮਾਰੀ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ, ਬਲਕਿ ਅਸੀਂ ਸਾਵਧਾਨੀ ਰਖਕੇ ਆਪਣੇ ਆਪ ਨੂੰ ਅਤੇ ਸਮਾਜ ਨੂੰ ਬਚਾ ਸਕਦੇ ਹਾਂ। ਕਰੋਨਾ ਕੇਸਾ ਨੂੰ ਲੈ ਕੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੂਸ਼ਤੈਦ ਨਜ਼ਰ ਆ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਬੁਢਲਾਡਾ ਵਿੱਚ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਂਣ ਦੀ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ-ਵੱਖ ਥਾਂਵਾਂ ਤੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਗਏ। ਇਸ ਮੌਕੇ ਐਸ.ਐਮ.ਓ. ਬੁਢਲਾਡਾ ਡਾ: ਗੁਰਚੇਤਨ ਪ੍ਰਕਾਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਰੀਜਾਂ ਦੇ ਸਪੰਰਕ ਵਿੱਚ ਆਉਂਣ ਵਾਲੇ ਲੋਕਾਂ ਨੂੰ ਤੁਰੰਤ ਆਪਣੇ ਨਜ਼ਦੀਕੀ ਸਿਹਤ ਕੇਂਦਰਾਂ ‘ਚ ਜਾਕੇ ਕੋਰੋਨਾ ਵੈਕਸੀਨ ਕਰਾਉਂਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ 60 ਸਾਲ ਤੋਂ ਉੱਪਰ ਦੇ ਬਜ਼ੁਰਗਾਂ ਅਤੇ 45 ਸਾਲ ਤੋਂ ਉੱਪਰ ਵਾਲੇ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ। ਇਸ ਮੌਕੇ ਪ੍ਰਭਜੋਤ ਕੌਰ ਬੇਲਾ (ਡੀ.ਐਸ.ਪੀ.,ਬੁਢਲਾਡਾ) ਨੇ ਕਿਹਾ ਕਿ ਸਾਨੂੰ ਇਸ ਬਿਮਾਰੀ ਤੋਂ ਘਬਰਾਉਂਣਾ ਨਹੀਂ ਚਾਹੀਦਾ, ਸਗੋਂ ਸਮਾਜਿਕ ਦੂਰੀ ਦੀ ਦੇ ਨਿਯਮਾ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਮਾਸਕ ਲਗਾਉਂਣ ਦੇ ਨਾਲ-ਨਾਲ ਕੋਵਿਡ ਪ੍ਰਤੀ ਸਾਵਧਾਨੀਆਂ ਨੂੰ ਵੀ ਜੀਵਨ ਵਿੱਚ ਅਪਣਾਉਂਣਾ ਚਾਹੀਦਾ ਹੈ।

NO COMMENTS