ਬੁਢਲਾਡਾ ਸਬ-ਡਵੀਜ਼ਨ ਵਿਖੇ 71 ਅਧਿਆਪਕਾਂ ਦੀ ਕੀਤੀ ਕੋਰੋਨਾ ਜਾਂਚ

0
35

ਬੁਢਲਾਡਾ/ਮਾਨਸਾ  (ਸਾਰਾ ਯਹਾ / ਅਮਨ ਮਹਿਤਾ) : ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇ੍ਹ ਅਧੀਨ ਆਉਂਦੇ ਸਮੂਹ ਸਕੂਲਾਂ ਦੇ ਅਧਿਆਪਕਾਂ ਅਤੇ ਮਿਡ-ਡੇਅ-ਮੀਲ ਕੁੱਕ ਦਾ ਕੋਰੋਨਾ ਟੈਸਟ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਇੰਚਾਰਜ ਜ਼ਿਲ੍ਹਾ ਸੈਂਪÇਲੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪ੍ਰਿੰਸੀਪਲ ਸ਼੍ਰੀ ਅਰੁਣ ਕੁਮਾਰ ਗਰਗ ਦੀ ਅਗਵਾਈ ਹੇਠ ਅਧਿਆਪਕਾਂ ਦੀ ਟੀਮ ਨੂੰ ਕੋਰੋਨਾ ਜਾਂਚ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੌਰਾਨ 71 ਵਿਅਕਤੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਮੌਕੇ ਮੌਜੂਦਾ ਨੂੰ ਜਾਣਕਾਰੀ ਦਿੱਤੀ ਗਈ ਕਿ ਕੋਰੋਨਾ ਤੋਂ ਖੁਦ ਨੂੰ ਅਤੇ ਸਮਾਜ ਨੂੰ ਬਚਾਉਣ ਲਈ ਹਾਲੇ ਵੀ ਸਿਹਤ ਸਾਵਧਾਨੀਆਂ ਦੀ ਵਰਤਨ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਦਾ ਖਾਸ ਧਿਆਨ ਅਤੇ ਆਪਣੇ ਹੱਥਾਂ ਨੂੰ ਸਾਬਨ ਜਾਂ ਸੈਨੇਟਾਇਜ਼ਰ ਨਾਲ ਸਾਫ਼ ਕਰਨਾ ਇਸ ਬਿਮਾਰੀ ਤੋਂ ਬਚਾਅ ਦੇ ਮੁੁੱਖ ਸਾਧਨ ਹਨ। ਇਸ ਮੌਕੇ ਮੁੱਖ ਅਧਿਆਪਕ ਮੰਢਾਲੀ ਹਰਪ੍ਰੀਤ ਸਿੰਘ, ਮੁੱਖ ਅਧਿਆਪਕ ਟਾਹਲੀਆਂ ਪਰਦੀਪ ਸਿੰਘ, ਮੁੱਖ ਅਧਿਆਪਕ ਮੱਲ ਸਿੰਘ ਵਾਲਾ ਮਨਦੀਪ ਸਿੰਘ, ਮੁੱਖ ਅਧਿਆਪਕ ਪਿੱਪਲੀਆਂ ਗੁਰਦੀਪ ਸਿੰਘ, ਇੰਚਾਰਜ ਆਲਮਪੁਰ ਮੰਦਰਾਂ ਨਿਰਮਲ ਕੌਰ ਤੋਂ ਇਲਾਵਾ ਹੋਰ ਮੁੱਖ ਅਧਿਆਪਕ ਅਤੇ ਅਧਿਆਪਕ ਮੌਜੂਦ ਸਨ ।

NO COMMENTS