ਬੁਢਲਾਡਾ 22, ਜੁਲਾਈ(ਸਾਰਾ ਯਹਾਂ/ਅਮਨ ਮੇਹਤਾ): ਸਥਾਨਕ ਸਹਿਰ ਨੂੰ ਸੁੰਦਰ ਅਤੇ ਸੈਰਗਾਹ ਬਣਾਉਣ ਲਈ ਸੜਕਾਂ ਦੇ ਚੱਲ ਰਹੇ ਨਵੀਨੀਕਰਨ ਦੇ ਕੰਮ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਇਹ ਸਬਦ ਅੱਜ ਇੱਥੇ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਆਈ ਏ ਐਸ ਐਸ ਡੀ ਐਮ ਹਰਪ੍ਰੀਤ ਸਿੰਘ ਨੇ ਕਹੇ। ਉਨ੍ਹਾ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਰਹਿੰਦੀਆਂ ਸੜਕਾਂ ਅਤੇ ਗਲੀਆਂ ਦਾ ਕੰਮ ਵੀ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਇਹ ਵਿਕਾਸ ਕਾਰਜ ਲੋਕਾਂ ਲਈ ਹੀ ਹਨ ਸੋ ਸਹਿਰ ਵਾਸੀ ਵੀ ਇਸ ਲਈ ਪ੍ਰਸਾਸਨ ਨੂੰ ਸਹਿਯੋਗ ਦੇਣ। ਉਨ੍ਹਾ ਕਿਹਾ ਕਿ ਸਹਿਰ ਅੰਦਰ ਰਹਿੰਦੇ ਨਜਾਇਜ਼ ਕਬਜੇ ਵੀ ਜਲਦ ਹੀ ਹਟਾਏ ਜਾਣਗੇ। ਉਨ੍ਹਾ ਸੜਕਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਸਮੇਂ ਵਰਤੇ ਜਾ ਰਹੇ ਮਟੀਰੀਅਲ ਦੀ ਵੀ ਜਾਚ ਕੀਤੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਹੀਂ ਵਰਤਣ ਦਿੱਤੀ ਜਾਵੇਗੀ। ਇਸ ਮੌਕੇ ਕਾਰਜ ਸਾਧਕ ਅਫਸਰ ਵਿਜੈ ਜਿੰਦਲ ਤੋਂ ਇਲਾਵਾ ਨਗਰ ਕੌਂਸਲ ਦੇ ਮੁਲਾਜ਼ਮ ਹਾਜ਼ਰ ਸਨ।