ਬੁਢਲਾਡਾ 3 ਦਸੰਬਰ (ਸਾਰਾ ਯਹਾਂ/ਅਮਨ ਮੇਹਤਾ): ਸਹਿਰ ਅੰਦਰ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਸਹਿਰਵੀਆਂ ਨੂੰ ਬਦਬੂਦਾਰ ਮਾਹੌਲ ਵਿੱਚ ਜਿਊਣਾ ਪੈ ਰਿਹਾ ਹੈ ਅਤੇ ਭਿਆਨਕ ਬਿਮਾਰੀਆ ਦਾ ਸਿਕਾਰ ਹੋ ਰਹੇ ਹਨ। ਜਾਣਕਾਰੀ ਅਨੁਸਾਰ ਸਹਿਰ ਦੇ ਵਾਰਡ ਨੰਬਰ 14 ਵਿੱਚ ਬੈੱਕ ਰੋਡ ਵਿੱਚ ਸੀਵਰੇਜ ਦਾ ਪਾਣੀ ਓਵਰ ਫਲੋਅ ਹੋਣ ਕਾਰਨ ਸੜਕ ਤੇ ਝੀਲ ਦਾ ਰੂਪ ਧਾਰਨ ਕਰ ਲਿਆ ਹੈ। ਨਜ਼ਦੀਕੀ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋ ਇਸ ਖੇਤਰ ਵਿੱਚ ਸੀਵਰੇਜ ਦੀ ਸਮੱਸਿਆ ਆ ਰਹੀ ਹੈ। ਜਿਸ ਦਾ ਕਾਰਨ ਆਸ ਪਾਸ ਦੀਆ ਸੜਕਾਂ ਅਤੇ ਗਲੀਆਂ ਉੱਚੀਆ ਹੋਣੀਆ ਅਤੇ ਸੀਵਰੇਜ ਦੀ ਪਾਣੀ ਦੀ ਨਿਕਾਸੀ ਨਾ ਹੋਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਅੰਦਰ ਸਾਰਾ ਦਿਨ ਵਿਹਲਾ ਹੀ ਬੈਠਣਾ ਪੈਦਾ ਹੈ ਕਿਉਕਿ ਪਾਣੀ ਹੋਣ ਕਰਕੇ ਗ੍ਰਾਹਕ ਦੁਕਾਨਾਂ ਅੰਦਰ ਤਾ ਕੀ ਬਜ਼ਾਰ ਵੱਲ੍ਹ ਵੀ ਨਹੀ ਆਉਦੇ ਜਿਸ ਕਰਕੇ ਕੰਮਕਾਜ ਬਿੱਲਕੁੱਲ ਮੰਦਾ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਤਾਂ ਕਈ ਕਈ ਦਿਨ ਪਾਣੀ ਖੜ੍ਹਾਂ ਰਹਿੰਦਾ ਹੈ। ਇਸ ਸਬੰਧੀ ਨਜ਼ਦੀਕੀ ਦੁਕਾਨਦਾਰਾਂ ਅਤੇ ਪਰਿਵਾਰਾਂ ਵੱਲੋਂ ਕਈ ਵਾਰ ਸੀਵਰੇਜ ਬੋਰਡ ਅਤੇ ਨਗਰ ਕੋਸਲ ਦੇ ਧਿਆਨ ਵਿੱਚ ਲਿਆਦਾ ਗਿਆ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ। ਇਸ ਸਬੰਧੀ ਵਾਰਡ ਦੇ ਕੋਸਲਰ ਪ੍ਰੇਮ ਗਰਗ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੀਵਰੇਜ ਦੀਆਂ ਮੇਨ ਪਾਇਪਾ ਪਾਉਣ ਦਾ ਕੰਮ ਚੱਲ ਰਿਹਾ ਹੈ ਜਿਸ ਕਾਰਨ ਸਹਿਰ ਅੰਦਰ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਕੰਮ ਪੂਰਾ ਹੋ ਜਾਵੇਗਾ ਅਤੇ ਆਉਣ ਵਾਲੇ ਸਮੇ ਵਿੱਚ ਸੀਵਰੇਜ ਸਬੰਧੀ ਸਹਿਰਵਾਸੀਆਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਹੀ ਕਰਨਾ ਪਵੇਗਾ।