
ਮਾਨਸਾ, 05 ਜੁਲਾਈ:(ਸਾਰਾ ਯਹਾਂ/ਬੀਰਬਲ ਧਾਲੀਵਾਲ ):
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਕਾਰਜਾਂ ਦੇ ਕੰਮਾਂ ਨੂੰ ਨਿਰਵਿਘਨ ਕਰਵਾਉਣ ਲਈ ਵਚਨਬੱਧ ਹੈ। ਬੁਢਲਾਡਾ ਹਲਕਾ ਵਿਕਾਸ ਕਾਰਜਾਂ ਵਿਚ ਮੋਹਰੀ ਰਹੇਗਾ ਅਤੇ ਹਲਕੇ ਦਾ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਵਾਰਡ ਨੰਬਰ 8 ਵਿਖੇ ਗਲੀ ਵਿਚ ਨਵਾਂ ਸੀਵਰੇਜ਼ ਸਿਸਟਮ, ਵਾਟਰ ਸਪਲਾਈ ਪਾਈਪ ਅਤੇ ਇੰਟਰਲਾਕ ਟਾਈਲਾਂ ਦਾ ਕੰਮ ਮੁਕੰਮਲ ਹੋਣ ’ਤੇ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਬੁਢਲਾਡਾ ਤੋਂ ਸੁਖਪਾਲ ਸਿੰਘ ਅਤੇ ਕਾਲੂ ਮਦਾਨ ਐਮ.ਸੀ. ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ ਨੰਬਰ 8 ਨੇੜੇ ਸਿਵਲ ਹਸਪਤਾਲ ਵਾਲੀ ਇਸ ਗਲੀ ਵਿੱਚ ਸੀਵਰੇਜ ਦਾ ਅਤੇ ਰਸਤੇ ਦਾ ਪਿਛਲੇ ਕਈ ਸਾਲਾਂ ਤੋਂ ਮੰਦਾ ਹਾਲ ਸੀ, ਜਿਸ ਵਿੱਚੋਂ ਪੈਦਲ ਲੰਘਣਾ ਵੀ ਮੁਸ਼ਕਿਲ ਹੁੰਦਾ ਸੀ। ਹੁਣ ਇਸ ਗਲੀ ਵਿਚ ਸਬੰਧਤ ਵਿਭਾਗੀ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੇ ਜ਼ਰੂਰੀ ਕਾਰਜ ਮੁਕੰਮਲ ਕਰਵਾਏ ਗਏ ਹਨ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਲਈ ਕਾਰਜਸ਼ੀਲ ਹੈ, ਸਰਕਾਰ ਦੀ ਇਸੇ ਸੋਚ ਸਦਕਾ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਹਲਕੇ ਦੇ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਵਿਧਾਇਕ ਪ੍ਰਿੰਸੀਪਲ ਸ੍ਰ. ਬੁੱਧ ਰਾਮ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਮੁਹੱਲਾ ਨਿਵਾਸੀਆਂ ਮਿਸਤਰੀ ਜਰਨੈਲ ਸਿੰਘ, ਦਾਰਾ ਸਿੰਘ, ਸਤਨਾਮ ਸਿੰਘ, ਬਿੱਲੂ ਸਿੰਘ, ਹੰਸ ਰਾਜ, ਰਣਜੀਤ ਕੌਰ, ਰਾਜਪ੍ਰੀਤ ਕੌਰ ਨੇ ਪ੍ਰਿੰਸੀਪਲ ਬੁੱਧ ਰਾਮ ਅਤੇ ਕਾਲੂ ਮਦਾਨ ਐਮ.ਸੀ. ਦਾ ਹਾਰ ਪਾ ਕੇ ਵਿਸ਼ੇਸ਼ ਸਨਮਾਨ ਕੀਤਾ।
