*ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਲਗਾਏ ਕੈਂਪਾਂ ਦੌਰਾਨ 300 ਤੋਂ ਵਧੇਰੇ ਲੋਕਾਂ ਨੇ ਫਾਰਮ ਭਰੇ-ਡਿਪਟੀ ਕਮਿਸ਼ਨਰ ਮਾਨਸਾ*

0
28

ਮਾਨਸਾ, 30 ਅਪ੍ਰੈਲ (ਸਾਰਾ ਯਹਾਂ/ ਬੀਰਬਲ ਧਾਲੀਵਾਲ ); ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਯੋਗ ਅਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਪੱਧਰ ’ਤੇ ਕੈਂਪ ਲਗਾਉਣ ਦੀ ਕੀਤੀ ਨਿਵੇਕਲੀ ਪਹਿਲ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾਂ ਮਿਲਿਆ। ਬਲਾਕ ਪੱਧਰ ’ਤੇ ਅੱਜ ਲਗਾਏ ਕੈਂਪਾਂ ਦੌਰਾਨ 300 ਤੋਂ ਵਧੇਰੇ ਲੋਕਾਂ ਨੇ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਏ ਵੱਖ-ਵੱਖ ਵਿਭਾਗੀ ਅਧਿਕਾਰੀਆਂ ਕੋਲ ਫਾਰਮ ਭਰੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਨ ਲਈ ਜ਼ਿਲ੍ਹਾ ਪਸ਼ਾਸਨ ਕਾਰਜਸ਼ੀਲ ਹੈ, ਜਿਸ ਤਹਿਤ ਜ਼ਿਲ੍ਹੇ ਦੇ ਹਰੇਕ ਯੋਗ ਲਾਭਪਾਤਰੀ ਨੂੰ ਸਰਕਾਰ ਦੀਆਂ ਸਕੀਮਾਂ ਦਾ ਪਾਰਦਰਸ਼ੀ ਢੰਗ ਨਾਲ ਲਾਭ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਅਜਿਹੇ ਕੈਂਪ ਲਗਾ ਕੇ ਸਮੇਂ ਸਮੇਂ ਲੋਕਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਭਲਾਈ ਯੋਜਨਾਵਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਵਿੱਦਿਆ ਦੇ ਖੇਤਰ ਨੂੰ ਪਹਿਲਾ ਤੋਂ ਹੋਰ ਮਜ਼ਬੂਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ।
ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਲੋਕਾਂ ਦੇ ਘਰਾਂ ਦੇ ਨੇੜੇ ਅਤੇ ਸਮਾਂਬੱਧ ਢੰਗ ਨਾਲ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਟੀਚਾ ਹੈ। ਇਹ ਕੈਂਪ ਹਰ ਹਫਤੇ ਲਗਾਏ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਲੱਗਣ ਵਾਲੇ ਅਜਿਹੇ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

LEAVE A REPLY

Please enter your comment!
Please enter your name here