*ਬੁਲਟ ਪਟਾਖੇ ਪਾਉਣ ਵਾਲੇ ਮਨਚਲੇ ਨੌਜ਼ਵਾਨਾਂ ਤੇ ਚੱਲੇਗਾ ਪੁਲਿਸ ਦਾ ਡੰਡਾ —ਐਸ ਐਚ ਓ ਬਲਕੌਰ ਸਿੰਘ*

0
90

ਬੁਢਲਾਡਾ 25 ਦਸੰਬਰ (ਸਾਰਾ ਯਹਾਂ/ਮਹਿਤਾ) ਸ਼ਹਿਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਲੋਕ ਸਹਿਯੋਗ ਦੇਣ। ਇਹ ਸ਼ਬਦ ਅੱਜ ਇੱਥੇ ਸਥਾਨਕ ਸਿਟੀ ਪੁਲਿਸ ਸਟੇਸ਼ਨ ਦੇ ਨਵੇ ਐਸ ਐਚ ਓ ਬਲਕੌਰ ਸਿੰਘ ਨੇ ਚਾਰਜ ਸੰਭਾਲਦਿਆਂ ਕਹੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹਰ ਸਮੱਸਿਆ ਦਾ ਹੱਲ ਲੱਭਿਆ ਜਾ ਸਕਦਾ ਹੈ। ਲੋਕ ਹੀ ਪੁਲਿਸ ਦੇ ਮਾਰਗਦਰਸ਼ਨ ਹਨ। ਉਨ੍ਹਾਂ ਆਪਣੇ ਮੁਲਾਜਮਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾ ਦੇ ਹੱਲ ਲਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਨਿਵਾਸੀਆਂ ਅਤੇ ਕੋਸਲਰਾਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਮੋਟੇ ਝਗੜਿਆ ਨੂੰ ਆਪਣੇ ਪੱਧਰ ਤੇ ਹੀ ਸੁਲਝਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਨ ਲਈ ਲੋਕ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਆਲਾ ਦੁਆਲਾ ਸੁਰੱਖਿਅਤ ਕਰਦਿਆ ਕਿਹਾ ਕਿ ਸ਼ੱਕੀ ਵਸਤੂਆ ਅਤੇ ਵਿਅਕਤੀਆਂ ਦੀ ਇਤਲਾਹ ਤੁਰੰਤ ਪੁਲਿਸ ਨੁੰ ਦੇਣ। ਉਨ੍ਹਾਂ ਮਨਚਲੇ ਨੌਜਵਾਨਾਂ ਜੋ ਟ੍ਰੇਫਿਕ ਨਿਯਮਾਂ ਦੀ ਉਲੰਘਣਾ ਕਰਦਿਆਂ ਬੁਲਟ ਮੋਟਰ ਸਾਈਕਲ ਤੇ ਪਟਾਖੇ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਦੇ ਮੁੱਖ ਬਾਜਾਰਾਂ ਚ ਟ੍ਰੇਫਿਕ ਚ ਵਿਘਨ ਬਣਨ ਵਾਲੇ ਵਹੀਕਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੁਕਾਨਾਂ ਅੱਗੇ ਆਰਜੀ ਨਾਜਾਇਜ ਕਬਜੇ ਵੀ ਤੁਰੰਤ ਹਟਾਉਣ ਦੀ ਹਦਾਇਤ ਕੀਤੀ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾ ਬੁਢਲਾਡਾ ਸਿਟੀ ਦੇ ਐਸ ਐਚ ਓ ਸੁਖਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

NO COMMENTS