*ਬੇਅਦਬੀ ਮਾਮਲੇ ਕਰਕੇ ਭਖਿਆ ਪੰਜਾਬ ਦਾ ਮਾਹੌਲ, ਅਕਾਲੀ ਦਲ ਨੇ ਸੱਦੀ ਮੀਟਿੰਗ*

0
25

20,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) :

ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੇ ਮਾਮਲਿਆਂ ਤੇ ਦੋਸ਼ੀਆਂ ਦੇ ਕਤਲ ਦਾ ਗੰਭੀਰ ਨੋਟਿਸ ਲਿਆ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦੀ ਰਿਪੋਰਟ 26 ਦਸੰਬਰ ਤੱਕ ਮੰਗੀ ਹੈ। ਕਮਿਸ਼ਨ ਨੇ ਪੰਜਾਬ ਦੇ ਚੀਫ ਸੈਕਟਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਮੰਗੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵਟੀਟ ਕਰਦਿਆਂ ਲਿਖਿਆ ਹੈ ਕਿ ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂ, ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।

NO COMMENTS