*ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ, ਪੰਜ ਹਮਲਾਵਰਾਂ ਨੇ ਅੰਨੇਵਾਹ ਕੀਤੀ ਫਾਈਰਿੰਗ*

0
178

ਫ਼ਰੀਦਕੋਟ/ਚੰਡੀਗੜ੍ਹ  (ਸਾਰਾ ਯਹਾਂ/ ਮੁੱਖ ਸੰਪਾਦਕ ) : ਬਰਗਾੜੀ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਕੁਮਾਰ ਦੀ ਅੱਜ ਸਵੇਰੇ ਕੋਟਕਪੁਰਾ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ‘ਚ ਪਰਦੀਪ ਦੇ ਗਨਮੈਨ ਸਣੇ ਤਿੰਨ ਲੋਕ ਜ਼ਖਮੀ ਹੋਏ ਹਨ। ਸਵੇਰੇ ਜਦ ਪਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ ‘ਤੇ ਸਵਾਰ 5 ਹਮਲਾਵਾਰ ਆਏ ਅਕੇ ਅੰਨੇਵਾਹ ਫਾਈਰਿੰਗ ਕਰ ਦਿੱਤੀ।ਇਸ ਗੋਲੀਬਾਰੀ ‘ਚ ਪਰਦੀਪ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਿਕ ਪਰਦੀਪ ਕੁਮਾਰ 2015 ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਨਾਮਜ਼ਦ ਸੀ। ਉਹ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਇਆ ਹੋਇਆ ਸੀ। ਅੱਜ ਸਵੇਰੇ ਜਦੋਂ ਉਹ ਆਪਣੀ ਦੁੱਧ ਦੀ ਡੇਅਰੀ ਅਤੇ ਕਰਿਆਨੇ ਦੀ ਦੁਕਾਨ ਖੋਲ੍ਹਣ ਆਪਣੇ ਗਨਮੈਨ ਨਾਲ ਜਾ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕਿਹਾ, “ਬੇਅਦਬੀ ਕਾਂਡ ਦੇ ਦੋਸ਼ੀਆਂ ਦੇ ਕਤਲ ਬਾਰੇ ਅਪਡੇਟ: ਸਥਿਤੀ ਕਾਬੂ ਵਿੱਚ ਹੈ ਅਤੇ ਮੈਂ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ।ਪੰਜਾਬ ਪੁਲਿਸ ਸਹੀ ਜਾਂਚ ਕਰ ਰਹੀ ਹੈ  ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਜਾਂ ਜਾਅਲੀ ਖ਼ਬਰਾਂ ਜਾਂ ਕੋਈ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।”

NO COMMENTS