
ਚੰਡੀਗੜ੍ਹ04 ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੀਬੀਆਈ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਕੇਸਾਂ ਦਾ ਸਾਰਾ ਰਿਕਾਰਡ ਸੀਬੀਆਈ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਪੁਲਿਸ ਨੂੰ ਸੌਂਪਣ ਲਈ ਕਿਹਾ ਹੈ।
ਹੁਣ ਤੱਕ ਸੀਬੀਆਈ ਤੇ ਪੰਜਾਬ ਪੁਲਿਸ ਆਪਣੇ-ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਕਰ ਰਹੇ ਸੀ। ਪੰਜਾਬ ‘ਚ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਸੀਬੀਆਈ ਤੋਂ ਜਾਂਚ ਵਾਪਿਸ ਲੈ ਕੇ ਪੰਜਾਬ ਪੁਲਿਸ ਨੂੰ ਸੌਂਪ ਦਿੱਤੀ ਗਈ ਸੀ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਦਨ ਤੋਂ ਇਸ ਦਾ ਐਲਾਨ ਕੀਤਾ ਗਿਆ ਸੀ।
