ਫਰੀਦਕੋਟ 17,ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕੇਸ ਵਿੱਚ ਹਿਰਾਸਤ ‘ਚ ਲਏ 6 ਡੇਰਾ ਪ੍ਰੇਮੀਆਂ ਨੂੰ ਸੋਮਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਐਫਆਈਆਰ ਨੰਬਰ 128 ਦੇ ਤਹਿਤ ਪੇਸ਼ ਕੀਤਾ ਸੀ, ਹਾਲਾਂਕਿ ਬਚਾਅ ਪੱਖ ਦੇ ਵਕੀਲ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮ ਖਿਲਾਫ ਕੋਈ ਪੱਕਾ ਸਬੂਤ ਪੇਸ਼ ਨਹੀਂ ਕਰ ਸਕੀ।