*ਬੇਕ੍ਰਿੰਗ : ਛੁੱਟੀਆਂ ਮਨਾਉਣ ਮਗਰੋਂ ਰਾਮ ਰਹੀਮ ਨੂੰ ਮੁੜ ਜੇਲ੍ਹ ‘ਚ ਢੱਕਿਆ, ਚੋਣਾਂ ਤੋਂ ਪਹਿਲਾਂ ਆਇਆ ਸੀ ਬਾਹਰ*

0
81

ਚੰਡੀਗੜ੍ਹ 28,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਸੁਨਾਰੀਆ ਜੇਲ੍ਹ ‘ਚੋਂ 21 ਦਿਨਾਂ ਦੀ ਫਰਲੋ ‘ਤੇ ਬਾਹਰ ਆਏ ਗੁਰਮੀਤ ਰਾਮ ਰਹੀਮ ਦੀ ਫਰਲੋ ਅੱਜ ਖਤਮ ਹੋ ਗਈ ਹੈ। ਅੱਜ ਉਸ ਨੂੰ ਸਖ਼ਤ ਪ੍ਰਬੰਧਾਂ ਹੇਠ ਸੁਨਾਰੀਆ ਜੇਲ੍ਹ ‘ਚ ਵਾਪਸ ਲਿਆਂਦਾ ਗਿਆ ਹੈ। ਇਸ ਨੂੰ ਲੈ ਕੇ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਸਪਾਸ ਦੇ ਇਲਾਕੇ ਦੀ ਵੀ ਘੇਰਾਬੰਦੀ ਕਰ ਦਿੱਤੀ ਗਈ ਹੈ। ਰੋਹਤਕ ਦੇ ਐਸਪੀ ਉਦੈ ਸਿੰਘ ਮੀਨਾ ਸੁਰੱਖਿਆ ਪ੍ਰਬੰਧਾਂ ‘ਤੇ ਨਜ਼ਰ ਰੱਖ ਰਹੇ ਹਨ। ਪੁਲਿਸ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।

ਕਤਲ ਤੇ ਬਲਾਤਕਾਰ ਦੇ ਮਾਮਲੇ ‘ਚ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੀਤੀ 7 ਫ਼ਰਵਰੀ ਨੂੰ ਫਰਲੋ ਦਿੱਤੀ ਗਈ ਸੀ। ਫਰਲੋ ਐਤਵਾਰ ਨੂੰ ਖਤਮ ਹੋ ਰਹੀ ਹੈ ਤੇ ਉਸ ਨੇ  ਜੇਲ੍ਹ ‘ਚ ਆਤਮ ਸਮਰਪਣ ਕੀਤਾ ਹੈ। 

ਰਾਮ ਰਹੀਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 2017 ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ ਸਜ਼ਾ ਸੁਣਾਈ ਸੀ। ਪੰਚਕੂਲਾ ‘ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਸੁਨਾਰੀਆ ਜੇਲ੍ਹ ਭੇਜਿਆ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ‘ਚ ਸਨ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ‘ਚ ਵੀ ਸਜ਼ਾ ਸੁਣਾਈ ਗਈ ਸੀ। ਉਹ ਵਾਰ-ਵਾਰ ਸਰਕਾਰ ਤੋਂ ਪੈਰੋਲ ਦੀ ਮੰਗ ਕਰ ਰਿਹਾ ਸੀ

ਫਰਲੋ ਦੌਰਾਨ ਸਰਕਾਰ ਨੇ ਗੁਰਮੀਤ ਦੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਇਸ ਤੋਂ ਬਾਅਦ ਗੁਰੂਗ੍ਰਾਮ ਆਸ਼ਰਮ ‘ਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਸੀ। ਖ਼ਾਲਿਸਤਾਨ ਸਮਰਥਕਾਂ ਤੋਂ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਸੀ।

ਫਰਲੋ ਦੌਰਾਨ ਗੁਰੂਗ੍ਰਾਮ ‘ਚ ਰਹਿਣ ਵਾਲੇ ਰਾਮ ਰਹੀਮ ਕੋਲ ਉਸ ਦੀ ਮਾਂ ਅਤੇ ਹਨੀਪ੍ਰੀਤ ਵੀ ਪਹੁੰਚੀ ਸੀ। ਇਸ ਮਾਮਲੇ ‘ਚ ਰੋਹਤਕ ਦੇ ਐਸਪੀ ਉਦੈ ਸਿੰਘ ਮੀਨਾ ਦਾ ਕਹਿਣਾ ਹੈ ਕਿ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਐਤਵਾਰ ਨੂੰ ਖ਼ਤਮ ਹੋ ਰਹੀ ਹੈ। ਹੁਣ ਉਸ ਨੇ ਸੋਮਵਾਰ ਨੂੰ ਜੇਲ੍ਹ ਪਹੁੰਚਣਾ ਹੈ। ਜੇਲ੍ਹ ਪ੍ਰਸ਼ਾਸਨ ਨੂੰ ਚੌਕਸ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਸੀਨੀਅਰ ਅਧਿਕਾਰੀ ਦੀ ਡਿਊਟੀ ਲਗਾਈ ਜਾਵੇਗੀ।

ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ
ਪ੍ਰੀਖਿਆ ਨਾਲ ਸਬੰਧਤ ਹਦਾਇਤਾਂ ਪੀਐਸਈਬੀ ਦੀ ਵੈੱਬਸਾਈਟ ‘ਤੇ ਜਾ ਕੇ ਦੇਖੀਆਂ ਜਾ ਸਕਦੀਆਂ ਹਨ, ਨਾਲ ਹੀ ਬੋਰਡ ਵੱਲੋਂ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ ਹੈ, ਉਨ੍ਹਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਪ੍ਰੀਖਿਆ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ, ਤੁਸੀਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹੋ। ਤੁਸੀਂ ਇਸ ਸਿੱਧੇ ਲਿੰਕ ‘ਤੇ ਕਲਿੱਕ ਕਰਕੇ ਡੇਟ ਸ਼ੀਟ ਵੀ ਦੇਖ ਸਕਦੇ ਹੋ। 

NO COMMENTS