
ਬੁਢਲਾਡਾ, 3 ਅਪ੍ਰੈਲ (ਸਾਰਾ ਯਹਾਂ/ਅਮਨ ਮਹਿਤਾ) ਲੋਕ ਸਭਾ ਹਲਕਾ ਬੁਢਲਾਡਾ ਤੋਂ ਬਹੁਜਨ ਸਮਾਜ ਪਾਰਟੀ ਵੱਲੋਂ ਸਾਹਿਬ ਕਾਸ਼ੀ ਰਾਮ ਜੀ ਦੇ 87ਵੇ ਜਨਮ ਦਿਨ ਤੇ ਉਨ੍ਹਾਂ ਦੇ ਜੱਦੀ ਪਿੰਡ ਖੁਆਸਪੁਰਾ ਰੋਪੜ ਵਿਖੇ ਕੀਤੀ ਜਾ ਰਹੀ ਬੇਗਮਪੁਰਾ ਪਾਤਸ਼ਾਹੀ ਬਣਾਉ ਰੈਲੀ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਦਾ ਜਥਾ ਮਾਸਟਰ ਗੁਰਮੇਲ ਸਿੰਘ ਬੋੜਾਵਾਲ ਅਤੇ ਲੋਕ ਸਭਾ ਬਠਿੰਡਾ ਦੇ ਇੰਚਾਰਜ ਆਤਮਾ ਸਿੰਘ ਪਮਾਰ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬੁਢਲਾਡਾ ਦੀ ਅਗਵਾਈ ਵਿੱਚ ਰਵਾਨਾ ਹੋਇਆ । ਇਸ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ । ਗੁਰਮੇਲ ਸਿੰਘ ਬੋੜਾਵਾਲ ਨੇ ਕਿਹਾ ਕਿ ਇਹ ਰੈਲੀ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਸਬੰਧੀ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਉਦੇਸ਼ਾ ਦੀ ਪ੍ਰਾਪਤੀ ਲਈ ਵਿਸ਼ਾਲ ਰੈਲੀ ਰੱਖੀ ਗਈ। ਸੋਨੂੰ ਸਿੰਘ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ 2022 ਵਿੱਚ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਗੁਰੂਆਂ ਦੇ ਸੁਪਨਿਆਂ ਦੀ ਬੇਗਮਪੁਰਾ ਰਾਜ ਦੀ ਸਥਾਪਨਾ ਕਰਨ ਲਈ ਬਹੁਜਨ ਸਮਾਜ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ । ਉਨ੍ਹਾਂ ਤੋ ਇਲਾਵਾ ਜੱਥੇ ਵਿੱਚ ਕੁੰਡਾ ਸਿੰਘ, ਅਵਤਾਰ ਸਿੰਘ ਕਟਾਰੀਆ, ਰੁਲਦੂ ਸੁਚੰਦ, ਜਗਦੀਸ਼ ਦੀਸ਼ਾ, ਭਿੰਦਰ ਸਿੰਘ, ਸੁਖਵਿੰਦਰ ਸਿੰਘ, ਸੋਨੂੰ ਸਿੰਘ ਕਟਾਰੀਆ ਬੁਢਲਾਡਾ, ਬਲਵੀਰ ਸਿੰਘ, ਗਗਨਦੀਪ ਸਿੰਘ, ਲਖਵਿੰਦਰ ਸਿੰਘ, ਨਵਦੀਪ ਸਿੰਘ, ਸਤਪਾਲ ਸਿੰਘ ਕੋਕੀ, ਕੱਕੜ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਏ ।
