ਬੁਢਲਾਡਾ 18 ਜੁਲਾਈ (ਸਾਰਾ ਯਹਾਂ/ਅਮਨ ਮੇਹਤਾ): ਸਮਾਜ ਭਲਾਈ ਦੇ ਕੰਮਾਂ ਵਿੱਚ ਹਿੱਸਾ ਲੈਣ ਵਾਲੇ ਅਮਨ ਆਹੂਜਾ ਨੇ ਆਪਣੀ ਬੇਟੀ ਦੇ ਜਨਮ ਦਿਨ ਦੇ ਮੌਕੇ ਤੇ ਨੇਕੀ ਫਾਉਂਡੇਸ਼ਨ ਦੇ ਸਹਿਯੋਗ ਨਾਲ ਅਮਨ ਡਰੀਮ ਅਕੈਡਮੀ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲੱਡ ਬੈਂਕ ਮਾਨਸਾ ਦੀ ਟੀਮ ਵੱਲੋਂ ਲਗਭਗ 51 ਯੂਨਿਟ ਖੂਨ ਲਿਆ ਗਿਆ। ਇਸ ਮੌਕੇ ਗਰਮੀ ਦੇ ਚਲਦਿਆ ਵੀ ਖੂਨਦਾਨੀਆ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ। ਇਸ ਮੌਕੇ ਬੇਟੀ ਦੇ ਦਾਦਾ ਸਾਬਕਾ ਸਰਪੰਚ ਹੰਸ ਰਾਜ ਨੇ ਕਿਹਾ ਕਿ ਅੱਜ ਜਨਮ ਦਿਨ ਦੇ ਮੌਕੇ ਤੇ ਖੂਨਦਾਨ ਕੈਂਪ ਲਗਾ ਕੇ ਲੋਕਾਂ ਨੂੰ ਇੱਕ ਨਵੀ ਸੇਧ ਦੇਣ ਦੀ ਕੋਸ਼ਿਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਅਤੇ ਇਹੋ ਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਨੇਕੀ ਫਾਊਂਡੇਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਜਨਮ ਦਿਨ ਦੇ ਮੌਕੇ ਤੇ ਖੂਨਦਾਨ ਕੈਂਪ ਲਗਾ ਕੇ ਪਰਿਵਾਰ ਵੱਲੋਂ ਇੱਕ ਸ਼ਲਾਘਾਯੋਗ ਕਦਮ ਪੁੱਟਿਆ ਗਿਆ ਹੈ। ਉਹਨਾ ਕਿਹਾ ਕਿ ਖੂਨਦਾਨ ਕਰਨ ਨਾਲ ਅਸੀ ਕਿਸੇ ਇੱਕ ਵਿਅਕਤੀ ਦੀ ਨਹੀ ਬਲਕਿ ਉਸਦੇ ਪੂਰੇ ਪਰਿਵਾਰ ਦੀ ਜਾਨ ਬਚਾ ਸਕਦੇ ਹਾ।