
ਮਾਨਸਾ 30ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ) : ਆਪਣੀਆਂ ਹੱਕੀ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (ਪੰਜਾਬ) ਦੀ ਅੱਜ ਸੂਬਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਮਾਨਸਾ ਦੇ ਬਾਲ ਭਵਨ ਵਿੱਚ ਹੋਈ..
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਦੀ ਮੀਟਿੰਗ 25 ਫ਼ਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਆਨੰਦਪੁਰ ਸਾਹਿਬ ਵਿਖੇ ਹੋਈ ਸੀ.. ਮੀਟਿੰਗ ਵਿੱਚ ਸਿੱਖਿਆ ਮੰਤਰੀ ਨੂੰ ਉਹਨਾਂ ਨੇ ਆਪਣੀ ਜੱਥੇਬੰਦੀ ਦੀਆਂ ਮੁੱਖ ਮੰਗਾਂ ਜਿਵੇਂ ਕਿ ਮਾਸਟਰ ਕੇਡਰ ਦੀ ਵੱਡੀ ਗਿਣਤੀ ਵਿੱਚ ਨਵੀਂ ਭਰਤੀ,, ਨੌਕਰੀ ਲਈ ਬੀ.ਏ ਵਿੱਚੋ 55% ਦੀ ਸ਼ਰਤ ਨੂੰ ਰੱਦ ਕਰਨ,, ਸਕੂਲ ਲੈਕਚਰਾਰ ਦੀ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸ਼ੇ ਨੂੰ ਸ਼ਾਮਿਲ ਕਰਨ,, ਨੌਕਰੀ ਲਈ ਪੰਜਾਬੀ ਵਿਸ਼ੇ ਦਾ ਪੇਪਰ ਕੇਵਲ ਦੂਜੇ ਰਾਜਾਂ ਦੇ ਉਮੀਦਵਾਰਾਂ ਤੋਂ ਲੈਣ ਆਦਿ ਮੰਗਾਂ ਸੰਬੰਧੀ ਜਾਣੂ ਕਰਵਾਇਆ ਗਿਆ..ਪਰ ਅਫਸੋਸ ਸਿੱਖਿਆ ਵਿੱਚ ਸੁਧਾਰਾਂ ਦੀਆਂ ਗੱਲਾਂ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਜੇ ਤੱਕ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ..
ਯੂਨੀਅਨ ਆਗੂ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ.. ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਉਹਨਾਂ ਦੇ ਦੋ ਸਾਥੀ ਮੁਨੀਸ਼ ਫਾਜ਼ਿਲਕਾ ਤੇ ਜਸਵੰਤ ਘੁਬਾਇਆ ਲਗਾਤਾਰ ਪੰਜ ਮਹੀਨੇ ਪਹਿਲਾਂ ਸੰਗਰੂਰ ਤੇ ਫਿਰ ਜਲੰਧਰ ਪਾਣੀ ਵਾਲੀ ਟੈਂਕੀ ਉੱਪਰ ਬੈਠੇ ਰਹੇ ਨੇ ਪਰ ਅਜੇ ਤੱਕ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ.. ਕਾਂਗਰਸ ਸਰਕਾਰ ਦੇ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਜਿਵੇਂ ਕਿ ਭਗਵੰਤ ਮਾਨ ਜੀ,,ਮੀਤ ਹੇਅਰ,, ਹਰਜੋਤ ਬੈਂਸ ਆਦਿ ਨੇ ਭਰੋਸਾ ਦਿਵਾਇਆ ਸੀ ਕਿ ਸਾਡੀ ਸਰਕਾਰ ਆਉਣ ਤੇ ਤੁਹਾਡੀਆਂ ਸਾਰੀਆਂ ਮੰਗਾਂ ਦਾ ਹੱਲ ਕਰਾਂਗੇ ਜ਼ੋ ਸਰਾਸਰ ਜਾਇਜ਼ ਨੇ..ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਉਹਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਭੱਜ ਰਹੀ ਹੈ.. 25 ਫ਼ਰਵਰੀ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਨੂੰ ਇੱਕ ਮਹੀਨਾ ਹੋ ਚੁੱਕਾ ਹੈ ,,ਪਰ ਅਜੇ ਤੱਕ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ..ਇਸ ਲਈ ਯੂਨੀਅਨ ਨੇ ਆਉਣ ਵਾਲੀ 9 ਅਪ੍ਰੈਲ ਨੂੰ ਆਨੰਦਪੁਰ ਸਾਹਿਬ ਵਿਖੇ ਸਥਿਤ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ ਅਤੇ ਨਾਲ 2018 ਦੇ ਸਰਵਿਸ ਰੂਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਸੰਬੰਧੀ ਲਗਾਤਾਰ ਜ਼ਿਲ੍ਹਾ ਮੀਟਿੰਗਾਂ ਕੀਤੀਆਂ ਜਾਂ ਰਹੀਆਂ ਨੇ..ਇਸ ਮੌਕੇ ਗੁਰਮੀਤ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਸੁਖਪਾਲ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਅਨੀਤਾ ਦੇਵੀ ਆਦਿ ਹਾਜ਼ਰ ਸਨ*.
