*ਬੇਰੁਜ਼ਗਾਰ ਅਧਿਆਪਕ ਜਲੰਧਰ ਜ਼ਿਮਨੀ ਚੋਣ ਵਿੱਚ ਕਰਨਗੇ ਪੰਜਾਬ ਸਰਕਾਰ ਦਾ ਵਿਰੋਧ..*

0
68

ਮਾਨਸਾ 23 ਅਪ੍ਰੈਲ (ਸਾਰਾ ਯਹਾਂ/ਬੀਰਬਲ ਧਾਲੀਵਾਲ): ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਆਪਣੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਜਲੰਧਰ ਜ਼ਿਮਨੀ ਚੋਣ ਵਿੱਚ ਆਪ ਸਰਕਾਰ ਖ਼ਿਲਾਫ਼ ਮੋਰਚਾ ਖੋਲਣ ਦਾ ਮਨ ਬਣਾ ਲਿਆ ਹੈ..

  ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਯੂਨੀਅਨ ਆਗੂ ਸੰਦੀਪ ਸਿੰਘ ਮੋਫ਼ਰ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਆਪਣੀਆਂ ਜਾਇਜ਼ ਮੰਗਾਂ ਜਿਵੇਂ ਕਿ ਮਾਸਟਰ ਕਾਡਰ ਦੀ ਵੱਡੀ ਗਿਣਤੀ ਵਿੱਚ ਨਵੀਂ ਭਰਤੀ,, ਨੌਕਰੀ ਲਈ ਬੀ.ਏ ਵਿੱਚੋਂ 55% ਦੀ ਨਜਾਇਜ਼ ਸ਼ਰਤ ਮੁੱਢੋਂ ਖ਼ਤਮ ਕਰਨ,, ਲੈਕਚਰਾਰ ਦੀ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸ਼ੇ ਨੂੰ ਸ਼ਾਮਿਲ ਕਰਨ ਆਦਿ ਸੰਬੰਧੀ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ..ਪਰ ਭਗਵੰਤ ਮਾਨ ਵਾਲੀ ਆਮ‌ ਆਦਮੀ ਦੀ ਸਰਕਾਰ ਜ਼ੋ ਕਿ ਸਿੱਖਿਆਂ ਢਾਂਚੇ ਵਿੱਚ ਸੁਧਾਰਾਂ ਦੀਆਂ ਗੱਲਾਂ ਕਰਕੇ ਸੱਤਾ ਵਿੱਚ ਆਈ ਸੀ ਉਹ ਹੁਣ ਉਹਨਾਂ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ਭੱਜ ਰਹੀ ਹੈ..

                 ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੇ ਪੱਧਰ ਤੇ ਘਾਟ ਹੈ ਤੇ ਜਿਸ ਕਰਕੇ ਵੱਡੀ ਗਿਣਤੀ ਵਿੱਚ ਬੱਚੇ ਫੇਲ ਹੋ ਰਹੇ ਨੇ ਪਰ ਸਿੱਖਿਆਂ ਮੰਤਰੀ ਹਰਜੋਤ ਬੈਂਸ ਇਸ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੇ.. ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਉਹਨਾਂ ਦੀ ਜੱਥੇਬੰਦੀ ਦੀਆਂ ਅਨੇਕਾਂ ਮੀਟਿੰਗਾਂ ਹੈ ਚੁੱਕੀਆਂ ਨੇ ਪਰ ਹਰ ਵਾਰ ਉਹਨਾਂ ਵੱਲੋਂ ਸਿਰਫ ਲਾਰਾ ਲਾਇਆ ਜਾਂਦਾ ਹੈ ਤੇ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ..ਜਿਸ ਕਰਕੇ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਉਵਰਏਜ ਹੋ ਰਹੇ ਨੇ ਤੇ ਉਹਨਾਂ ਦੀਆਂ ਡਿਗਰੀਆਂ ਰੱਦੀ ਹੋ ਰਹੀਆਂ ਨੇ..

        ਯੂਨੀਅਨ ਆਗੂ ਨੇ ਦੱਸਿਆ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਸੰਬੰਧੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਕਰਕੇ ਉਹਨਾਂ ਦੀ ਜੱਥੇਬੰਦੀ ਦਾ ਪੰਜਾਬ ਸਰਕਾਰ ਪ੍ਰਤੀ ਪੂਰਨ ਤੌਰ ਤੇ ਰੋਸ ਹੈ,,ਜਿਸ ਕਰਕੇ ਉਹਨਾਂ ਨੇ ਜਲੰਧਰ ਜ਼ਿਮਨੀ ਚੋਣ ਵਿੱਚ 1 ਮਈ ਨੂੰ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ..1 ਮਈ ਨੂੰ ਜਲੰਧਰ ਵਿਖੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਹਰ ਥਾਂ ਆਪ ਵਿਧਾਇਕਾਂ ਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ..

LEAVE A REPLY

Please enter your comment!
Please enter your name here