*ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਕਰਨਗੇ 15 ਜੂਨ ਨੂੰ ਮੋਤੀ ਮਹਿਲ ਦਾ ਘਿਰਾਓ*

0
265

 ਮਾਨਸਾ 12 ਜੂਨ , (ਸਾਰਾ ਯਹਾਂ/ ਬੀਰਬਲ ਧਾਲੀਵਾਲ) : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ । ਦੂਜੇ ਪਾਸੇ ਪਟਿਆਲਾ ਵਿਖੇ ਲੀਲਾ ਭਵਨ ਵਿੱਚ ਬੀ.ਐੱਸ.ਅੈੱਨ.ਅੈੱਲ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਸਰੀਰਕ ਹਾਲਤ ਲਗਾਤਾਰ ਵਿਗੜਨ ਦੇ ਬਾਵਜੂਦ ਵੀ 84 ਦਿਨਾਂ ਡਟਿਆ ਹੋਇਆ ਹੈ । ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਪਈ ਹੋਈ ਹੈ । ਇਸ ਲਈ ਬੇਰੁਜ਼ਗਾਰ ਅਧਿਆਪਕ ਕੁੰਭਕਰਨੀ ਨੀਂਦ ਪਈ ਹੋਈ ਪੰਜਾਬ ਸਰਕਾਰ ਨੂੰ ਜਗਾਉਣ ਲਈ 15 ਜੂਨ ਨੂੰ ਮੋਤੀ ਮਹਿਲ ਦਾ ਘਿਰਾਓ ਕਰਨਗੇ । ਮੋਤੀ ਮਹਿਲ ਦੇ ਘਿਰਾਓ ਦੌਰਾਨ ਜੋ ਵੀ ਜਾਨੀ ਤੇ ਮਾਲੀ ਨੁਕਸਾਨ ਹੋਏਗਾ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਜਿ਼ਲ੍ਹਾ ਪ੍ਰਧਾਨ ਬੱਗਾ ਖੁਡਾਲ ਅਤੇ ਸਟੇਟ ਕਮੇਟੀ ਮੈਂਬਰ ਦੀਪ ਅਮਨ  ।ਜਨਰਲ ਸਕੱਤਰ  ਕੁਲਦੀਪ ਖੋਖਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਖ਼ਬਾਰਾਂ ਵਿੱਚ ਵੱਡੇ ਵੱਡੇ ਇਸ਼ਤਿਹਾਰ ਜਾਰੀ ਕਰਕੇ ਇਹ ਦੱਸ ਰਹੇ ਹਨ ਕਿ ਉਹਨਾਂ ਨੇ 17 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ । ਦੂਜੇ ਪਾਸੇ ਉਨ੍ਹਾਂ ਦੇ ਸ਼ਹਿਰ ਪਟਿਆਲਾ ਵਿਚ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਦੀ ਮੰਗ ਨੂੰ ਲੈਕੇ ਟਾਵਰ ਤੇ ਚੜ੍ਹੇ ਹੋਏ ਹਨ । 10 ਹਜ਼ਾਰ ਦੇ ਕਰੀਬ ਨਵੀਂ ਭਰਤੀ ਦੀ ਮੰਗ ਕਰ ਰਹੇ ਹਨ । ਪਰ ਪੰਜਾਬ ਸਰਕਾਰ ਵੱਲੋਂ ਸਾਡੀ ਨਵੀਂ ਭਰਤੀ ਕੱਢਣ ਦੀ ਬਜਾਏ ਸਾਡੀ ਆਵਾਜ਼ ਨੂੰ ਦਬਾਉਣ ਲਈ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ   । ਜੇਕਰ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਮੁਹੱਈਆ ਕਰਵਾਏ ਹੁੰਦੇ ਤਾਂ ਅੱਜ ਸਾਨੂੰ ਟਾਵਰਾਂ ਤੇ ਚੜ੍ਹਨ ਲਈ ਮਜਬੂਰ ਨਾ ਹੋਣਾ ਪੈਂਦਾ ।

LEAVE A REPLY

Please enter your comment!
Please enter your name here