*ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਨੇ ਮਾਨਸ਼ਾਹੀਆ ਨੂੰ ਦਿੱਤਾ ਮੰਗ ਪੱਤਰ..!30 ਜੂਨ ਨੂੰ ਮੋਤੀ ਮਹਿਲ ਦਾ ਘਿਰਾਓ*

0
16

ਮਾਨਸਾ 28  ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਰੁਜ਼ਗਾਰ ਪ੍ਰਾਪਤੀ ਲਈ  ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ  ਸੰਗਰੂਰ ਵਿਖੇ 31
ਦਸੰਬਰ ਤੋਂ ਬੇਰੁਜ਼ਗਾਰ  ਸਾਂਝਾ ਮੋਰਚਾ  (ਟੈਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ, ਆਰਟ ਐਂਡ ਕਰਾਫਟ ਬੇਰੁਜ਼ਗਾਰ
ਅਧਿਆਪਕ ਯੂਨੀਅਨ,ਆਲ ਪੰਜਾਬ 873 ਬੇਰੁਜ਼ਗਾਰ  ਡੀ ਪੀ ਈ ਅਧਿਆਪਕ ਯੂਨੀਅਨ,ਬੇਰੁਜ਼ਗਾਰ 646 ਪੀ ਟੀ ਆਈ
ਅਧਿਆਪਕ ਯੂਨੀਅਨ, ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਪੁਰਸ਼) ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾ
ਕੇ ਬੈਠੇ ਬੇਰੁਜ਼ਗਾਰਾਂ ਨੇ ਜਿੱਥੇ ਆਉਂਦੀਆਂ ਚੋਣਾਂ ਵਿੱਚ ਕਾਂਗਰਸ  ਉਮੀਦਵਾਰਾਂ ਦੇ ਬਾਈਕਾਟ ਦੀ ਮੁਹਿੰਮ ਤੇਜ਼ ਕੀਤੀ  ਹੋਈ ਹੈ, ਉਥੇ
ਸੂਬੇ ਦੀ ਕਾਂਗਰਸ ਸਰਕਾਰ  ਦੇ ਵਿਧਾਇਕਾਂ ਅਤੇ ਇੰਚਾਰਜਾਂ ਨੂੰ ਮੰਗ – ਪੱਤਰ ਦੇ ਕੇ ਘਰ -ਘਰ ਰੁਜ਼ਗਾਰ ਵਾਲਾ ਚੋਣ ਵਾਅਦਾ ਚੇਤੇ
ਕਰਵਾਉਣ ਦੀ ਮੁਹਿੰਮ ਵਿੱਢੀ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਅਤੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਦੇ ਸੂਬਾ
ਪ੍ਰਧਾਨ ਹਰਜਿੰਦਰ ਸਿੰਘ ਝੁਨੀਰ, ਗੁਰਪ੍ਰੀਤ ਲਾਲਿਆਂਵਾਲੀ, ਸੰਦੀਪ ਸਿੰਘ ਮੋਫ਼ਰ ਦੀ ਅਗਵਾਈ ਵਿੱਚ  ਸਥਾਨਕ ਕਾਂਗਰਸੀ ਹਲਕਾ
ਮਾਨਸਾ ਦੇ ਵਿਧਾਇਕ ਸ੍ਰ. ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਮੰਗ ਪੱਤਰ ਦਿੱਤਾ।  ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ
ਅਗਵਾਈ ਵਾਲੀ ਕਾਂਗਰਸ ਸਰਕਾਰ ਬੇਰੁਜ਼ਗਾਰਾਂ ਨਾਲ ਵੋਟਾਂ ਸਮੇਂ ਕੀਤੇ ਵਾਅਦੇ ਘਰ-ਘਰ ਨੌਕਰੀ ਅਤੇ  ਬੇਰੁਜ਼ਗਾਰੀ  ਭੱਤਾ ਦੇਣ ਤੋਂ
ਭੱਜ ਚੁੱਕੀ ਹੈ ਇਸ ਲਈ ਬੇਰੁਜ਼ਗਾਰਾਂ ਨੇ ਜਿਵੇਂ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ  “ਰੁਜ਼ਗਾਰ ਨਹੀਂ ,ਵੋਟ ਨਹੀਂ ” ਮੁਹਿੰਮ ਸ਼ੁਰੂ ਕਰਕੇ
ਕਾਂਗਰਸੀ ਉਮੀਦਵਾਰਾਂ ਨੂੰ ਸਵਾਲ ਪੁੱਛੇ ਸੀ, ਉਸੇ ਤਰਜ਼ ਉੱਤੇ ਹੁਣ ਬੇਰੁਜ਼ਗਾਰਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ
ਆਪਣੇ ਗੇਟਾਂ ਉੱਤੇ ਕਾਂਗਰਸੀ ਉਮੀਦਵਾਰਾਂ ਲਈ “ਨੋ ਐਂਟਰੀ” ਦਰਸਾਉਂਦੇ ,ਸਵਾਲ ਕਰਦੇ ” ਦਿਓ ਜਵਾਬ,ਕੈਪਟਨ ਸਾਬ੍ਹ “ਵਾਲੇ
ਫਲੈਕਸ ਲਗਾਉਣੇ ਸ਼ੁਰੂ ਕੀਤੇ ਹੋਏ ਹਨ । ਝੁਨੀਰ ਨੇ ਕਿਹਾ ਕਿ ਜਦੋਂ ਵੀ ਉੱਚ – ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਨੂੰ
ਰੁਜ਼ਗਾਰ ਸੰਬੰਧੀ ਵਾਅਦੇ ਨੂੰ ਯਾਦ ਕਰਵਾਉਣ ਦੇ ਲਈ ਸੰਘਰਸ਼ ਕੀਤਾ ਹੈ ਤਾਂ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ
ਲਾਠੀਚਾਰਜ ਕੀਤਾ ਜਾਦਾਂ ਹੈ ਤੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ
ਬੇਰੁਜ਼ਗਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰਦੀ ਤਦ ਤੱਕ ਬੇਰੁਜ਼ਗਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ।
ਝੁਨੀਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਰੁਜਗਾਰ ਸੰਬੰਧੀ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਬੇਰੁਜ਼ਗਾਰਾਂ ਵੱਲੋਂ 30 ਜੂਨ ਨੂੰ
ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਕੁਲਵੰਤ ਸਿੰਘ ਮਾਨਸਾ, ਵੀਰਪਾਲ ਕੌਰ, ਰਵਿੰਦਰ ਕੌਰ ਰੱਲਾ,
ਸੰਦੀਪ ਕੌਰ, ਵੀਰਪਾਲ ਕੌਰ ਮਾਨਸਾ, ਅਮਨਦੀਪ ਕੌਰ ਕੁਸਲਾ, ਮਨਪ੍ਰੀਤ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਵੀਰਪਾਲ ਕੌਰ,
ਲਖਵਿੰਦਰ ਕੌਰ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਦਾ ਕਰੀਬ 180
ਦਿਨਾਂ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਸੰਗਰੂਰ ਅੱਗੇ ਪੱਕਾ ਮੋਰਚਾ ਚੱਲ ਰਿਹਾ ਹੈ। ਅਨੇਕਾਂ ਵਾਰ ਬੇਰੁਜ਼ਗਾਰਾਂ ਨੂੰ
ਰੁਜ਼ਗਾਰ ਲਈ ਪਟਿਆਲਾ ਦੇ ਮੋਤੀ ਮਹਿਲ ਅੱਗੇ ਪੁਲਿਸ ਦੀ ਲਾਠੀ ਦਾ ਸ਼ਿਕਾਰ ਹੋਣਾ ਪਿਆ ਹੈ।

30 ਜੂਨ ਨੂੰ ਮੋਤੀ ਮਹਿਲ ਦਾ ਘਿਰਾਓ,

NO COMMENTS