*ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 4 ਅਗਸਤ ਦਿਨ ਐਤਵਾਰ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ*

0
31

ਪਟਿਆਲਾ 02 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ):ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 4 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇੜਲੀ ਉਹਨਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਯੂਨੀਅਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ ਸ਼੍ਰੀ ਅਮ੍ਰਿਤਸਰ ਸਾਹਿਬ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੌਰਾਨ ਸਿਹਤ ਵਿਭਾਗ ਵਿੱਚ ਵਿਸ਼ੇਸ਼ ਤੌਰ ‘ ਤੇ ਭਰਤੀਆਂ ਕਰਨ ਦਾ ਵਾਅਦਾ ਕੀਤਾ ਸੀ।ਪ੍ਰੰਤੂ ਕਰੀਬ ਦੋ ਸਾਲ ਵਿੱਚ ਸਿਹਤ ਵਿਭਾਗ ਅੰਦਰ ਮਲਟੀ ਪਰਪਜ਼ ਹੈਲਥ ਵਰਕਰ ਮੇਲ ਦੀ ਇੱਕ ਵੀ ਅਸਾਮੀ ਲਈ ਇਸ਼ਤਿਹਾਰ ਨਹੀਂ ਦਿੱਤਾ ਗਿਆ।ਜਦਕਿ ਸੂਬੇ ਅੰਦਰ ਡੇਂਗੂ ਅਤੇ ਚਿਕਨਗੁਨੀਆ ਸਮੇਤ ਅਨੇਕਾਂ ਬਿਮਾਰੀਆਂ ਕੀਮਤੀ ਜਾਨਾਂ ਲੈ ਰਹੀਆਂ ਹਨ।ਉਹਨਾਂ ਕਿਹਾ ਕਿ ਦਰਜਨਾਂ ਮੀਟਿੰਗਾਂ ਵਿੱਚ ਸਿਹਤ ਮੰਤਰੀ ਨੇ ਭਾਵੇਂ ਭਰੋਸਾ ਦਿੱਤਾ ਸੀ।ਉਹਨਾਂ ਦੱਸਿਆ ਕਿ ਕਿਸੇ ਵੀ ਭਰਤੀ ਦੇ ਇਸ਼ਤਿਹਾਰ ਵਿੱਚ ਚਾਲੂ ਸਾਲ ਦੀ ਪਹਿਲੀ ਜਨਵਰੀ ਨੂੰ ਉਮਰ ਹੱਦ ਦੀ ਲਈ ਮੁੱਢਲੀ ਤਰੀਕ ਮੰਨਿਆ ਜਾਂਦਾ ਹੈ।ਉਹਨਾਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਅੰਦਰ ਵਰਕਰ ਪੁਰਸ਼ ਦੀਆਂ ਅੰਦਾਜ਼ਨ 270 ਅਸਾਮੀਆਂ ਮਨਜੂਰ ਹੋਣ ਦਾ ਪਤਾ ਲੱਗਾ ਹੈ।ਪ੍ਰੰਤੂ ਜੇਕਰ ਇਹ ਇਸ਼ਤਿਹਾਰ ਜਲਦੀ ਜਾਰੀ ਨਾ ਕੀਤਾ ਤਾਂ ਹਜ਼ਾਰਾਂ ਬੇਰੁਜ਼ਗਾਰ ਹੋਰ ਓਵਰ ਏਜ਼ ਹੋ ਜਾਣਗੇ।

ਉਹਨਾਂ ਅੱਗੇ ਦੱਸਿਆ ਕਿ ਪੰਜਾਬ ਅੰਦਰ ਸਿਹਤ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅੰਦਰ 2012 ਮਗਰੋ ਕੋਰਸ ਬੰਦ ਹੋ ਚੁੱਕੇ ਹਨ,
ਉਹਨਾਂ ਦੱਸਿਆ ਕਿ ਬੇਰੁਜ਼ਗਾਰ ਆਰ ਪਾਰ ਦੀ ਲੜਾਈ ਲਈ ਤਿਆਰ ਬਰ ਤਿਆਰ ਹਨ।
ਇਸ ਮੌਕੇ ਰਾਜ ਸੰਗਤੀਵਾਲਾ,ਨਾਹਰ ਸਿੰਘ ,ਲਖਵਿੰਦਰ ਸਿੰਘ, ਰਵਿੰਦਰ ਅਜਨਾਲਾ, ਨੀਰਜ਼ ਕੁਮਾਰ, ਸਾਹਿਬ ਸਿੰਘ,ਨਵਦੀਪ ਸਿੰਘ ਦੀਪ ਸਿੰਘ, ਕੁਲਦੀਪ ਸਿੰਘ, ਰੁਪਿੰਦਰ ਸੁਨਾਮ,
ਆਦਿ ਹਾਜ਼ਰ ਸਨ।

NO COMMENTS