*ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਸਿਖਲਾਈ ਦਿੱਤੀ ਜਾਵੇ-ਡਿਪਟੀ ਕਮਿਸ਼ਨਰ*

0
20

ਮਾਨਸਾ, 14 ਜੁਲਾਈ :(ਸਾਰਾ ਯਹਾਂ/ਬੀਰਬਲ ਧਾਲੀਵਾਲ ):
ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਸਮਰੱਥ ਬਣਾਉਣ ਅਤੇ ਆਪਣਾ ਕਾਰੋਬਾਰ ਕਰਨ ਵਾਲੇ ਹੋਰਨਾਂ ਲੋੜਵੰਦ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਰੁਜ਼ਗਾਰ ਦੇ ਕਾਬਿਲ ਬਣ ਕੇ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਕੀਤਾ।


ਉਨ੍ਹਾਂ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਆਪਣਾ ਕੰਮ ਹੋਰ ਤਨਦੇਹੀ ਨਾਲ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਰੇਕ ਨੌਜਵਾਨ ਆਪਣੇ ਹੁਨਰ ਅੰਦਰ ਹੋਰ ਨਿਖਾਰ ਲਿਆ ਕੇ ਆਪਣੇ ਕਾਰੋਬਾਰ ’ਚ ਵਾਧਾ ਕਰ ਸਕੇ। ਉਨ੍ਹਾਂ ਕਿਹਾ ਕਿ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਉੱਦਮਸ਼ੀਲ ਬਣਾਉਣ ਲਈ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ ਕੀਤਾ ਜਾਵੇੇ।
ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਹੁਨਰ ਵਿਕਾਸ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਆਪਣਾ ਡਾਟਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਬਣਾਏ ਗਏ ਗੂਗਲ ਫਾਰਮ  https://forms.gle/anWw1TkqHSqC6U5T7  ’ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਰਜਿਸਟਰਡ ਹੋਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਆ ਸਕਦੇ ਹਨ ਜਾਂ ਫਿਰ ਬਿਊਰੋ ਦੇ ਹੈਲਪ ਲਾਈਨ ਨੰਬਰ 94641-78030 ’ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਵਿਜੇ ਗੁਪਤਾ, ਬੀ.ਐਮ.ਐਮ. ਪੰਜਾਬ ਹੁਨਰ ਵਿਕਾਸ ਮਿਸ਼ਨ ਮਨੋਜ ਕੁਮਾਰ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਅਮਰਜੀਤ ਸਿੰਘ ਵਾਲੀਆ, ਕੁੰਵਰਰਾਜ਼, ਮਿਸ  ਰੀਆ, ਸੰਜੀਵ ਕੁਮਾਰ, ਰੋਮਿਤ ਸਿੰਗਲਾ ਅਤੇ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

NO COMMENTS