ਮਾਨਸਾ 03 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ)ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਮਾਨਸਾ ਵਲੋਂ ਸ਼ਹਿਰ ਵਿੱਚ ਘੁੰਮ ਰਹੇ ਬੇਸਹਾਰਾ ਗਊਵੰਸ਼ ਨੂੰ ਗਊਸ਼ਾਲਾ ਖੋਖਰ ਲਿਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਹ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਸੰਜੀਵ ਪਿੰਕਾ ਨੇ ਦੱਸਿਆ ਕਿ ਸੜਕਾਂ ਤੇ ਬੇਸਹਾਰਾ ਗਊਵੰਸ਼ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਕਚਹਿਰੀ ਰੋਡ ਤੋਂ ਬੇਸਹਾਰਾ ਗਊਵੰਸ਼ ਨੂੰ ਗਊਸ਼ਾਲਾ ਖੋਖਰ ਲਿਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਸ਼ਹਿਰ ਨੂੰ ਸੜਕਾਂ ਤੇ ਅਵਾਰਾ ਘੁੰਮ ਰਹੇ ਗਊਵੰਸ਼ ਤੋਂ ਮੁਕਤ ਕੀਤਾ ਜਾਵੇ।
ਇਸ ਮੌਕੇ ਬੋਲਦਿਆਂ ਕਮੇਟੀ ਮੈਂਬਰ ਸੁਨੀਲ ਕੁਮਾਰ ਨੇ ਦੱਸਿਆ ਕਿ ਪਹਿਲਾਂ ਹੀ ਇਸ ਗਊਸ਼ਾਲਾ ਚ 850 ਦੇ ਕਰੀਬ ਗਊਵੰਸ਼ ਦੀ ਸੰਭਾਲ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੋ ਰਹੀ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਊਵੰਸ਼ ਦੀ ਸੰਭਾਲ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਕਿ ਸੜਕਾਂ ਤੇ ਰੁਲ ਰਹੇ ਗਊਵੰਸ਼ ਦੀ ਗਊਸ਼ਾਲਾ ਵਿਖੇ ਲਿਜਾ ਕੇ ਚੰਗੀ ਤਰ੍ਹਾਂ ਸੰਭਾਲ ਕੀਤੀ ਜਾ ਸਕੇ ਉਨ੍ਹਾਂ ਕਿਹਾ ਕਿ ਚਾਹੇ ਇਹ ਗਊਸ਼ਾਲਾ ਸਰਕਾਰੀ ਤੌਰ ਤੇ ਬਣਾਈ ਗਈ ਹੈ ਪਰ ਇਸਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਦੇ ਨਾਲ ਨਾਲ ਦਾਨੀ ਸੱਜਣਾਂ ਦੇ ਸਹਿਯੋਗ ਦੀ ਲੋੜ ਹੈ ਉਨ੍ਹਾਂ ਦੱਸਿਆ ਕਿ ਗਊਵੰਸ਼ ਨੂੰ ਗਊਸ਼ਾਲਾ ਭੇਜਣ ਸਮੇਂ ਨਗਰ ਕੌਂਸਲ ਮਾਨਸਾ ਦੇ ਕਰਮਚਾਰੀਆਂ ਵਲੋਂ ਵੀ ਸਹਿਯੋਗ ਕੀਤਾ ਜਾਂਦਾ ਹੈ।ਇਸ ਮੌਕੇ ਸੰਜੀਵ ਗੋਇਲ,ਸਾਹਿਲ ਕੁਮਾਰ, ਵਿਨੋਦ ਕੁਮਾਰ, ਜੀਵਨ ਸਿੰਘ ਸਮੇਤ ਮੈਂਬਰ ਹਾਜ਼ਰ ਸਨ