ਬੈਂਕਾਂ ਦੇ ਨਿੱਜੀਕਰਨ ਖਿਲਾਫ ਡਟੇ ਰਾਹੁਲ ਗਾਂਧੀ, ਮੋਦੀ ਸਰਕਾਰ ‘ਤੇ ਲਾਏ ਵੱਡੇ ਇਲਜ਼ਾਮ

0
27

ਨਵੀਂ ਦਿੱਲੀ 16,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਸਰਕਾਰੀ ਬੈਂਕਾਂ ਨੂੰ ਨਿੱਜੀ ਖੇਤਰ ਦੇ ਹਵਾਲੇ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਸਰਕਾਰ ਦੇ ਇਸ ਕਦਮ ਵਿਰੁੱਧ ਜਨਤਕ ਖੇਤਰ ਦੇ ਬੈਂਕਾਂ ਦੀ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕੀਤੀ ਹੈ। ਅੱਜ ਹੜਤਾਲ ਦਾ ਦੂਜਾ ਦਿਨ ਹੈ।

ਰਾਹੁਲ ਗਾਂਧੀ ਨੇ ਬੈਂਕ ਹੜਤਾਲ ਦਾ ਸਮਰਥਨ ਕਰਦਿਆਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਜਨਤਕ ਖੇਤਰ ਦੇ ਬੈਂਕਾਂ ਨੂੰ ਚਹੇਤੇ ਪੂੰਜੀਪਤੀਆਂ (ਕ੍ਰੋਨੀਜ਼) ਦੇ ਹੱਥਾਂ ਵਿੱਚ ਵੇਚਣਾ ਦੇਸ਼ ਦੀ ਵਿੱਤੀ ਸੁਰੱਖਿਆ ਨਾਲ ਸਮਝੌਤਾ ਕਰੇਗਾ।

ਰਾਹੁਲ ਗਾਂਧੀ ਨੇ ਇਹ ਆਪਣੇ ਟਵੀਟ ਵਿੱਚ ਲਿਖਿਆ ਹੈ, “ਕੇਂਦਰ ਸਰਕਾਰ ਮੁਨਾਫਿਆਂ ਦਾ ਨਿੱਜੀਕਰਨ ਕਰ ਰਹੀ ਹੈ ਤੇ ਘਾਟੇ ਦਾ ਰਾਸ਼ਟਰੀਕਰਨ ਕਰ ਰਹੀ ਹੈ।” ਕ੍ਰੋਨੀ ਦੇ ਹੱਥਾਂ ਵਿੱਚ ਜਨਤਕ ਖੇਤਰ ਦੇ ਬੈਂਕਾਂ ਨੂੰ ਵੇਚਣਾ ਭਾਰਤ ਦੀ ਵਿੱਤੀ ਸੁਰੱਖਿਆ ਨਾਲ ਇਕ ਸਮਝੌਤਾ ਹੋਵੇਗਾ।”

ਦੱਸ ਦਈਏ ਕਿ ਇਸ ਵਾਰ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਸੀ ਕਿ ਇਸ ਸਾਲ ਸਰਕਾਰ ਜਨਤਕ ਖੇਤਰ ਦੇ ਦੋ ਬੈਂਕਾਂ ਤੇ ਇੱਕ ਬੀਮਾ ਕੰਪਨੀ ਦਾ ਨਿੱਜੀਕਰਨ ਕਰੇਗੀ। ਉਦੋਂ ਤੋਂ ਹੀ ਬੈਂਕ ਕਰਮਚਾਰੀ ਯੂਨੀਅਨ ਇਸ ਦਾ ਵਿਰੋਧ ਕਰ ਰਹੀ ਹੈ। ਬੈਂਕ ਦੀ ਹੜਤਾਲ ਕਾਰਨ ਲੋਕਾਂ ਨੂੰ ਬੈਂਕ ਨਾਲ ਸਬੰਧਤ ਕੰਮ ਕਰਨ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

NO COMMENTS