*ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ*

0
109

ਬਰਨਾਲਾ, 4 ਮਈ(ਸਾਰਾ ਯਹਾਂ/ਮੁੱਖ ਸੰਪਾਦਕ)

ਬੋਰਡ ਪ੍ਰੀਖਿਆਵਾਂ ਵਿੱਚੋਂ ਅੱਵਲ ਰਹੇ ਪਿੰਡ ਬਦਰਾ ਦੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਦਰਾ ਅਤੇ ਗ੍ਰਾਮ ਪੰਚਾਇਤ ਬਦਰਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚੋਂ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਪੂਜਾ ਮੰਡਲ ਪੁੱਤਰੀ ਰਾਜੂ ਮੰਡਲ ਨੇ ਪਹਿਲਾ, ਦੀਪਇੰਦਰ ਸਿੰਘ ਪੁੱਤਰ ਨਿੱਕਾ ਸਿੰਘ ਨੇ ਦੂਜਾ ਅਤੇ ਦਿਲਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਹਰਮਨਜੋਤ ਪੁੱਤਰੀ ਮਨਪ੍ਰੀਤ ਰਾਮ ਨੇ ਪਹਿਲਾ, ਸੁਖਪ੍ਰੀਤ ਕੌਰ ਪੁੱਤਰੀ ਸਿਮਰਨਜੀਤ ਸਿੰਘ ਨੇ ਦੂਜਾ ਅਤੇ ਅਰਸ਼ਦੀਪ ਕੌਰ ਪੁੱਤਰੀ ਹਰਬੰਸ ਸਿੰਘ ਨੇ ਤੀਜਾ ਸਥਾਨ, ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਬਲਜਿੰਦਰ ਕੌਰ ਪੁੱਤਰੀ ਬੇਅੰਤ ਸਿੰਘ ਨੇ ਪਹਿਲਾ, ਪ੍ਰੀਆ ਪੁੱਤਰੀ ਸੋਨੀ ਖਾਂ ਨੇ ਦੂਸਰਾ ਅਤੇ ਗੁਰਜੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਜਦਕਿ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਬੋਰਡ ਪ੍ਰੀਖਿਆ ਪਾਸ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਮੋਹਰੀ ਵਿਦਿਆਰਥੀਆਂ ਦੇ ਨਾਲ–ਨਾਲ ਸਰਕਾਰੀ ਹਾਈ ਸਕੂਲ ਬਦਰਾ ਦੇ ਮੁਖੀ ਗੁਰਜੀਤ ਕੌਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਬਦਰਾ ਦੇ ਹੈਡ ਟੀਚਰ ਸੁਖਪਾਲ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਹਿੰਦੀ ਅਧਿਆਪਕ ਗੁਰਪਿੰਦਰ ਸਿੰਘ ਨੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਕੂਲ ਵਿੱਚ ਪਹੁੰਚੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਦਰਾ ਦੇ ਅਹੁੱਦੇਦਾਰਾਂ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਤੇ ਗ੍ਰਾਮ ਪੰਚਾਇਤ ਬਦਰਾ ਦਾ ਧੰਨਵਾਦ ਕਰਦਿਆਂ ਹੋਇਆ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਕੇ ਇਸ ਸਕੂਲ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੁਖੀ ਗੁਰਜੀਤ ਕੌਰ, ਹੈੱਡ ਟੀਚਰ ਸੁਖਪਾਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਗੁਰਬਖਸ਼ ਸਿੰਘ ਪੰਚ, ਜਸਵੀਰ ਸਿੰਘ ਪੰਚ, ਗੁਰਚਰਨ ਸਿੰਘ ਪੰਚ, ਰਣਜੀਤ ਸਿੰਘ ਪੰਚ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ, ਹਰਮਨਪ੍ਰੀਤ ਸਿੰਘ ਭੁੱਲਰ, ਡਾ. ਜਸਵਿੰਦਰ ਸਿੰਘ, ਸੁਰਜੀਤ ਸਿੰਘ, ਸੋਹਣ ਸਿੰਘ, ਪਰਗਟ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਚਿਰਜੋਤ ਸਿੰਘ, ਹਰਜੀਤ ਸਿੰਘ ਜੋਗਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS