*ਬੋਲਣ ਤੋਂ ਪਹਿਲਾਂ ਧਨਖੜ ਇਤਿਹਾਸ ਦੇਖ ਲੈਣ, ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ: ਰੰਧਾਵਾ*

0
16

ਫਤਹਿਗੜ੍ਹ ਸਾਹਿਬ (ਸਾਰਾ ਯਹਾਂ/ਬਿਊਰੋ ਰਿਪੋਰਟ ): ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਹਰਿਆਣਾ ਬੀਜੇਪੀ ਦੇ ਪ੍ਰਧਾਨ ਓਪੀ ਧਨਖੜ ਨੂੰ ਕਿਸਾਨਾਂ ਉੱਪਰ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਇਤਿਹਾਸ ਦੇਖ ਲੈਣਾ ਚਾਹੀਦਾ ਹੈ ਕਿ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਿਸੇ ਭਰਮ ਵਿੱਚ ਨਹੀਂ ਰਹਿਣਾ ਚਾਹੀਦਾ।

ਮੰਤਰੀ ਰੰਧਾਵਾ ਨੇ ਇਹ ਨਸੀਹਤ ਧਨਖੜ ਦੀ ਟਿੱਪਣੀ ਕਿ ਪੰਜਾਬ ਦੇ ਕਿਸਾਨ ਅੰਦੋਲਨ ਨਾਲ ਹਰਿਆਣਾ ਅੰਦਰ ਨਸ਼ਾ ਵਧ ਰਿਹਾ ਹੈ, ਦੇ ਜਵਾਬ ਵਿੱਚ ਦਿੱਤੀ। ਰੰਧਾਵਾ ਫਤਹਿਗੜ੍ਹ ਸਾਹਿਬ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਰਾਜ ਦੀਆਂ 75 ਪੀਏਡੀ ਬੀਜ ਵੱਲੋਂ ਕਰਜ਼ਾ ਵੰਡ ਸਮਾਗਮ ਵਿੱਚ ਪੁੱਜੇ ਸਨ।

ਉਨ੍ਹਾਂ ਕਿਹਾ ਕਿ ਕਿਸਾਨ ਖਤਮ ਹੁੰਦਾ ਤਾਂ ਹਿੰਦੋਸਤਾਨ ਵੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬ ਕਿਸਾਨੀ ਪ੍ਰਧਾਨ ਸੂਬਾ ਹੈ। ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਉੱਤੇ ਧੱਕੇ ਨਾਲ ਕਾਲੇ ਕਾਨੂੰਨ ਥੋਪਣੇ ਨਹੀਂ ਚਾਹੀਦੇ ਕਿਉਂਕਿ ਜੇਕਰ ਕਿਸਾਨਾਂ ਨੂੰ ਕਾਨੂੰਨਾਂ ਦੀ ਲੋੜ ਨਹੀਂ ਤਾਂ ਕੇਂਦਰ ਸਰਕਾਰ ਨੂੰ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।

ਰੰਧਾਵਾ ਨੇ ਕਿਹਾ ਕਿ ਪੰਜਾਬ ਪੱਧਰ ‘ਤੇ ਸਮੂਹ ਪੀਏਡੀ ਬੀਜ ਵੱਲੋਂ 204 ਲਾਭਪਾਤਰੀਆਂ ਨੂੰ ਲਗਪਗ ਗਿਆਰਾਂ ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਤੇ 254 ਲਾਭਪਾਤਰੀਆਂ ਨੂੰ  ਕਰੀਬ 9 ਕਰੋੜ ਰੁਪਏ ਦਾ ਕਰਜ਼ਾ ਚੈੱਕ ਜਾਰੀ ਕੀਤੇ ਗਏ। ਮੰਤਰੀ ਰੰਧਾਵਾ ਨੇ ਕਿਹਾ ਕਿ ਪੇਂਡੂ ਆਰਥਿਕਤਾ ਤੇ ਖੁਸ਼ਹਾਲੀ ਵਿੱਚ ਸਹਿਕਾਰਤਾ ਵਿਭਾਗ ਤੇ ਸਹਿਕਾਰੀ ਅਦਾਰਿਆਂ ਦਾ ਬਹੁਤ ਵੱਡਾ ਯੋਗਦਾਨ ਹੈ।

ਮੰਤਰੀ ਰੰਧਾਵਾ ਨੇ ਕਿਹਾ ਕਿ ਜੱਲ੍ਹਿਆਂਵਾਲੇ ਬਾਗ਼ ਦੇ ਨਵੀਨੀਕਰਨ ਮਗਰੋਂ ਉੱਥੇ ਟਿਕਟ ਲਾਉਣਾ ਸਾਡੇ ਇਤਿਹਾਸ ਨੂੰ ਨੌਜਵਾਨੀ ਤੋਂ ਦੂਰ ਕਰਨਾ ਹੋਵੇਗਾ ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੱਲ੍ਹਿਆਂਵਾਲੇ ਬਾਗ਼ ਦੀ ਟਿਕਟ ਲਾਉਣ ਦੀ ਬਜਾਏ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਜਾਣਕਾਰੀ ਦੇਣ ਲਈ ਦਿਖਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here